ਸੁਭਾਸ਼ ਚੰਦਰ
ਸਮਾਣਾ, 7 ਜੁਲਾਈ
ਸਮਾਣਾ-ਪਟਿਆਲਾ ਸੜਕ ’ਤੇ ਸਵੇਰੇ ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇਕ ਦੀ ਚੰਡੀਗੜ੍ਹ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਸਿਟੀ ਪੁਲੀਸ ਦੇ ਏਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਸਮਾਣਾ ਤੋਂ ਧਾਗਾ ਮਿੱਲ ਵਿਚ ਜਾ ਰਿਹਾ ਸੀ। ਉਸ ਦੇ ਪਿੱਛੇ ਗੁਰਦੀਪ ਸਿੰਘ ਤੇ ਗੁਰਵਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਬਾਦਸ਼ਾਹਪੁਰ ਕਾਲੇਕੀ ਵੱਲ ਜਾ ਰਹੇ ਸਨ ਜਦੋਂ ਪਵਨ ਕੁਮਾਰ ਧਾਗਾ ਮਿੱਲ ਵੱਲ ਆਪਣਾ ਮੋਟਰਸਾਈਕਲ ਮੋੜਿਆ ਤਾਂ ਉਸ ਦੇ ਹਰਦੀਪ ਸਿੰਘ ਤੇ ਗੁਰਵਿੰਦਰ ਸਿੰਘ ਨੇ ਉਸ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ। ਇਸ ਹਾਦਸੇ ਵਿੱਚ ਤਿੰਨੋਂ ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਰਾਹਗੀਰਾਂ ਨੇ ਚੁੱਕ ਕੇ ਸਿਵਲ ਹਸਪਤਾਲ ਸਮਾਣਾ ਇਲਾਜ ਲਈ ਪਹੁੰਚਾਇਆ। ਅਧਿਕਾਰੀ ਅਨੁਸਾਰ ਹਰਦੀਪ ਸਿੰਘ ਦਾ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਸੜਕ ਹਾਦਸੇ ’ਚ ਮੌਤ
ਪਟਿਆਲਾ (ਖੇਤਰੀ ਪ੍ਰਤੀਨਿਧ): ਥਾਣਾ ਸਦਰ ਪਟਿਆਲਾ ਦੇ ਪਿੰਡ ਹੁਸੈਨਪੁਰ ਜੌਲ਼ਾ ਦੇ ਕੋਲ਼ ਵਾਪਰੇ ਸੜਕ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਜਰਨੈਲ ਸਿੰਘ ਪੁੱਤਰ ਮੋਹਰ ਸਿੰਘ ਵਾਸੀ ਪਿੰਡ ਹੁਸੈਨਪੁਰ ਜੌਲਾ ਦੀ ਸ਼ਿਕਾਇਤ ’ਤੇ ਥਾਣਾ ਸਦਰ ਪਟਿਆਲਾ ਵਿੱਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।