ਪੱਤਰ ਪ੍ਰੇਰਕ
ਘਨੌਰ, 25 ਮਈ
ਇੱਥੇ ਵਾਪਰੇ ਸੜਕ ਹਾਦਸਿਆਂ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਜਣਾ ਜਖ਼ਮੀ ਹੋ ਗਿਆ। ਥਾਣਾ ਘਨੌਰ ਦੀ ਪੁਲੀਸ ਨੇ ਦੱਸਿਆ ਕਿ ਬ੍ਰਿਜ ਮੋਹਨ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਲੜਕਾ ਰੌਬਿਨ ਸ਼ਰਮਾ ਸਾਈਕਲ ’ਤੇ ਪਿੰਡ ਲੋਹਸਿੰਬਲੀ ਨੇੜੇ ਜਾ ਰਿਹਾ ਸੀ। ਉਸ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਰੌਬਿਨ ਦੀ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਜਤਿੰਦਰ ਕੁਮਾਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਮੋਟਰਸਾਈਕਲ ’ਤੇ ਰਾਜੁਪਰਾ-ਅੰਬਾਲਾ ਰੋਡ ’ਤੇ ਸ਼ੰਭੂ ਬੈਰੀਅਰ ਨੇੜੇ ਜਾ ਰਿਹਾ ਸੀ। ਇੱਕ ਤੇਜ ਰਫ਼ਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਕਾਰ ਚਾਲਕ ਸੁਰਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।