ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਟਿਆਲਾ ਜ਼ਿਲ੍ਹੇ ’ਚ ਇੱਕ ਲੱਖ ਬੂਟੇ ਲਾਏ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਏ ਜਾਣਗੇ 3.50 ਲੱਖ ਬੂਟੇ: ਡੀਸੀ
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 11 ਜੁਲਾਈ

Advertisement

ਜ਼ਿਲ੍ਹਾ ਪਟਿਆਲਾ ’ਚ ਅੱਜ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਉਂਦਿਆਂ ਇੱਕ ਲੱਖ ਬੂਟੇ ਲਾਏ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਹੂਆ ਦਾ ਬੂਟਾ ਲਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਬਰਸਾਤੀ ਮੌਸਮ ’ਚ 6 ਲੱਖ ਬੂਟੇ ਲਾਏ ਜਾਣ ਦਾ ਟੀਚਾ ਮਿੱਥਿਆ ਹੈ, ਜਿਸ ’ਚੋਂ 3.5 ਲੱਖ ਬੂਟੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰ ਕੇ ਲਾਏ ਜਾਣਗੇ। ਇਸ ਮੌਕੇ ਏਡੀਸੀਜ਼ ਨਵਰੀਤ ਕੌਰ ਸੇਖੋਂ ਤੇ ਅਮਰਿੰਦਰ ਸਿੰਘ ਟਿਵਾਣਾ ਅਤੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡੀਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਇੱਕ-ਇੱਕ ਬੂਟਾ ਲਾਉਣ ਦਾ ਸੱਦਾ ਦਿੱਤਾ। ਏਡੀਸੀ ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ 32500 ਬੂਟੇ, ਸਿੱਖਿਆ ਵਿਭਾਗ ਵੱਲੋਂ 37,500 ਬੂਟੇ, ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ 15-15 ਹਜ਼ਾਰ ਬੂਟੇ ਸੜਕਾਂ ਤੇ ਹੋਰ ਥਾਵਾਂ ’ਤੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਿਜਲੀ ਨਿਗਮ ਵੱਲੋਂ 10 ਹਜ਼ਾਰ ਬੂਟੇ, ਖੇਤੀ ਵਿਭਾਗ ਤੇ ਸਹਿਕਾਰੀ ਸਭਾਵਾਂ 50-50 ਹਜ਼ਾਰ ਬੂਟੇ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਹਜ਼ਾਰ ਬੂਟੇ, ਭੂਮੀ ਰੱਖਿਆ ਵਿਭਾਗ ਵੱਲੋਂ 1 ਲੱਖ ਬੂਟੇ, ਸਿੱਖਿਆ ਵਿਭਾਗ ਸਕੂਲਾਂ ਵਿੱਚ 50 ਹਜ਼ਾਰ ਬੂਟਿਆਂ ਸਮੇਤ ਸਮੂਹ ਕਾਰਜਸਾਧਕ ਅਫ਼ਸਰ ਆਪਣੇ ਅਧਿਕਾਰ ਖੇਤਰ ’ਚ 10-10 ਹਜ਼ਾਰ ਬੂਟੇ ਲਗਾਉਣਗੇ ਜਦਕਿ ਜੁਡੀਸ਼ਲ ਵਿਭਾਗ ਵੱਲੋਂ ਵੱਖਰੇ ਤੌਰ ’ਤੇ ‘ਇੱਕ ਜੱਜ ਇੱਕ ਬੂਟੇ’ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

Advertisement