DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਓਪਨ ’ਵਰਸਿਟੀ ਦਾ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਨਾਲ ਸਮਝੌਤਾ

ਐੱਮ ਓ ਯੂ ਉੱਚ ਪਾਏ ਦੀ ਸਿੱਖਿਆ ਦੇਣ ਵਿੱਚ ਸਹਿਯੋਗੀ ਹੋਵੇਗਾ: ਡਾ. ਰਤਨ ਸਿੰਘ

  • fb
  • twitter
  • whatsapp
  • whatsapp
featured-img featured-img
ਸਮਝੌਤੇ ’ਤੇ ਦਸਤਖ਼ਤ ਕਰਨ ਮੌਕੇ ਦੋਵਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਅਧਿਕਾਰੀ।
Advertisement

ਪੰਜਾਬ ਦੀ ਪਹਿਲੀ ਸਰਕਾਰੀ ਓਪਨ ਯੂਨੀਵਰਸਿਟੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਅਕਾਦਮਿਕ ਸਮਝੌਤੇ (ਐੱਮ ਓ ਯੂ) ’ਤੇ ਹਸਤਾਖ਼ਰ ਕੀਤੇ ਗਏ। ਇਸ ਦਾ ਮੁੱਖ ਉਦੇਸ਼ ਉੱਚ ਸਿੱਖਿਆ ਦੇ ਖੇਤਰ ਵਿੱਚ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨਾ ਅਤੇ ਭਵਿੱਖ ਵਿੱਚ ਇਕੱਠੇ ਕਾਰਜ ਕਰਨਾ ਹੈ। ਵਾਈਸ ਚਾਂਸਲਰ ਡਾ. ਰਤਨ ਸਿੰਘ ਨੇ ਕਿਹਾ ਹੈ ਕਿ ਇਸ ਅਕਾਦਮਿਕ ਸਮਝੌਤੇ ਨਾਲ ਵਿਦਿਆਰਥੀਆਂ ਨੂੰ ਉੱਚ ਪਾਏ ਦੀ ਸਿੱਖਿਆ ਦਿੱਤੀ ਜਾ ਸਕੇਗੀ। ਜਾਣਕਾਰੀ ਅਨੁਸਾਰ ਇਸ ਸਮਝੌਤੇ ਅਧੀਨ ਦੋਵੇਂ ਸੰਸਥਾਵਾਂ ਅਕਾਦਮਿਕ ਗਤੀਵਿਧੀਆਂ, ਫੈਕਲਟੀ ਅਦਲ-ਬਦਲ ਅਤੇ ਖੋਜ ਕਾਰਜਾਂ ਵਿੱਚ ਕੰਮ ਕਰਨ ਲਈ ਸਹਿਮਤ ਹੋਈਆਂ ਹਨ। ਸਮਾਗਮ ’ਚ ਦੋਵਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਪ੍ਰੋ. (ਡਾ.) ਰਤਨ ਸਿੰਘ ਅਤੇ ਪ੍ਰੋ. (ਡਾ.) ਪ੍ਰਿਤਪਾਲ ਸਿੰਘ ਤੋਂ ਇਲਾਵਾ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਿੱਚ ਡਾਇਰੈਕਟਰ ਡਾ. ਕੁਲਦੀਪ ਵਾਲੀਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਰਜਿਸਟਰਾਰ ਡਾ. ਤੇਜਬੀਰ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਲਿੰਗ, ਡਾ. ਅੰਕਦੀਪ ਕੌਰ ਡਾਇਰੈਕਟਰ ਅਤੇ ਡਾ. ਪਰਮਜੀਤ ਸਿੰਘ ਮੁਖੀ ਕਾਨੂੰਨ ਵਿਭਾਗ ਹਾਜ਼ਰ ਸਨ।

Advertisement
Advertisement
×