ਸਮਾਣਾ: ਸ੍ਰੀ ਪੰਚਮੁਖੀ ਹਨੂੰਮਾਨ ਮੰਦਰ ਅਗਰਵਾਲ ਕਲੋਨੀ ਪਾਤੜਾ ਰੋਡ ਵਿੱਚ ਸਵਰਗੀ ਸੇਠ ਪੂਨਾ ਰਾਮ ਵੜੈਚਾਂ ਵਾਲਿਆਂ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ ਮੁਫ਼ਤ ਡਿਸਪੈਂਸਰੀ ਖੋਲ੍ਹੀ ਗਈ। ਮੰਦਰ ਕਮੇਟੀ ਦੇ ਸਰਪ੍ਰਸਤ ਰਾਮੇਸ਼ਵਰਦਾਸ ਮਿਸ਼ਰਾ ਨੇ ਦੱਸਿਆ ਕਿ ਇਸ ਡਿਸਪੈਂਸਰੀ ਵਿਚ ਹਰ ਐਤਵਾਰ ਨੂੰ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਤੇ ਦਵਾਈਆਂ ਦਿੱਤੀਆਂ ਜਾਣਗੀਆਂ। ਅੱਜ ਡਾਕਟਰ ਅਗਰਵਾਲ ਨੇ ਡਿਸਪੈਂਸਰੀ ਦੇ ਉਦਘਾਟਨ ਮੌਕੇ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਮਰੀਜ਼ਾਂ ਦਾ ਚੈੱਕਅੱਪ ਕਰਕੇ ਉਨ੍ਹਾਂ ਨੂੰ ਦਵਾਈਆਂ ਵੀ ਦਿੱਤੀਆਂ। ਰਾਮੇਸ਼ਵਰਦਾਸ ਮਿਸ਼ਰਾ ਨੇ ਦੱਸਿਆ ਕਿ ਡਿਸਪੈਂਸਰੀ ਦੇ ਖੁੱਲ੍ਹਣ ਨਾਲ ਆਲੇ ਦੁਆਲੇ ਦੇ ਲੋਕਾਂ ਤੇ ਗਰੀਬ ਲੋਕਾਂ ਨੂੰ ਕਾਫ਼ੀ ਫਾਇਦਾ ਪਹੁੰਚੇਗਾ। -ਪੱਤਰ ਪ੍ਰੇਰਕ