DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੀ ਰਾਮ ਜੀ ਕਾਨੂੰਨ ਬਾਰੇ ਭੰਬਲਭੂਸਾ ਪੈਦਾ ਕਰ ਰਹੇ ਨੇ ਵਿਰੋਧੀ: ਲਾਲਪੁਰਾ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਵਿੱਚ ਕੀਤੇ ਗਏ ਬਦਲਾਅ ਦੇ ਸਮਰਥਨ ਅਤੇ ਭਾਰਤ ਸਰਕਾਰ ਵੱਲੋਂ ਨਵੇਂ ਪੇਸ਼ ਕੀਤੇ ਗਏ ਬਿੱਲ ਵੀ ਬੀ ਰਾਮ ਜੀ ਰਾਮ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ।...

  • fb
  • twitter
  • whatsapp
  • whatsapp
Advertisement
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਵਿੱਚ ਕੀਤੇ ਗਏ ਬਦਲਾਅ ਦੇ ਸਮਰਥਨ ਅਤੇ ਭਾਰਤ ਸਰਕਾਰ ਵੱਲੋਂ ਨਵੇਂ ਪੇਸ਼ ਕੀਤੇ ਗਏ ਬਿੱਲ ਵੀ ਬੀ ਰਾਮ ਜੀ ਰਾਮ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ। ਸ੍ਰੀ ਲਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਰੁਜ਼ਗਾਰ ਅਤੇ ਵਿਕਾਸ ਯੋਜਨਾ ਦੇਸ਼ ਵਿੱਚ ਰੁਜ਼ਗਾਰ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੇਸ਼ ਕੀਤੀ ਹੈ, ਇਹ ਯੋਜਨਾ ਰੁਜ਼ਗਾਰ ਸਮੇਤ ਵਿਕਾਸ ਦੀ ਗਾਰੰਟੀ ਵੀ ਦਿੰਦੀ ਹੈ। ਇਸ ਬਾਰੇ ਵਿਰੋਧੀ ਪਾਰਟੀਆਂ ਭੰਬਲਭੂਸਾ ਪੈਦਾ ਕਰ ਰਹੀਆਂ ਹਨ।

ਉਹ ਅੱਜ ਇੱਥੇ ਮੋਤੀ ਬਾਗ ਪੈਲੇਸ ਵਿੱਚ ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚੇ ਦੇ ਸੂਬਾਈ ਆਗੂ ਜੈਇੰਦਰ ਕੌਰ ਸਮੇਤ ਸ਼ਹਿਰੀ ਪ੍ਰਧਾਨ ਵਿਜੇ ਕੁਮਾਰ ਕੂਕਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਯੋਜਨਾ 125 ਦਿਨਾਂ ਦੇ ਰੁਜ਼ਗਾਰ ਦੀ ਗਾਰੰਟੀ ਸਮੇਤ ਖੇਤੀਬਾੜੀ ਦੇ 60 ਦਿਨਾਂ ਦਾ ਵਾਧੂ ਸਮੇ ਦੀ ਤਰਜ਼ਮਾਨੀ ਵੀ ਕਰਦੀ ਹੈ, ਮਜ਼ਦੂਰ ਕਿਸਾਨਾਂ ਦੇ ਨਾਲ ਕੰਮ ਕਰਨਗੇ ਤੇ ਹਾਜ਼ਰੀ ਬਾਇਓਮੀਟ੍ਰਿਕ ਤਰੀਕਿਆਂ ਰਾਹੀਂ ਦਰਜ ਕੀਤੀ ਜਾਵੇਗੀ ਤੇ ਫਰਾਡ ਦੀ ਗੂੰਜਾਇਸ਼ ਨਹੀਂ ਰਹੇਗੀ।

Advertisement

‘ਆਪ’ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਬੁਲਾ ਕੇ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਇਸ ਯੋਜਨਾ ਦਾ ਵਿਕਲਪ ਮੁਹੱਈਆ ਕਰਵਾਇਆ ਜਾਵੇਗਾ। ਇਹ ਯੋਜਨਾ ਨਾ ਤਾਂ ਕਿਸੇ ਖਾਸ ਜਾਤੀ ਜਾਂ ਵਰਗ ਦੇ ਹੱਕ ਵਿੱਚ ਹੈ ਅਤੇ ਨਾ ਹੀ ਵਿਰੁੱਧ ਹੈ, ਇਹ ਸਾਰਿਆਂ ਲਈ ਸਮੂਹਿਕ ਯੋਜਨਾ ਹੈ। ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਨੂੰ ਇਕੱਠੇ ਅੱਗੇ ਵਧਣਾ ਚਾਹੀਦਾ ਹੈ ਅਤੇ ਸਮੂਹਿਕ ਤੌਰ ’ਤੇ ਕੰਮ ਕਰਨਾ ਚਾਹੀਦਾ ਹੈ। ਸਿਰਫ਼ ਨਾਮ ਬਦਲਣ ਨਾਲ ਕੁਝ ਵੀ ਪ੍ਰਾਪਤ ਨਹੀਂ ਹੁੰਦਾ।

Advertisement

Advertisement
×