ਪਟਿਆਲਾ (ਨਿੱਜੀ ਪੱਤਰ ਪ੍ਰੇਰਕ) ਬਿਜਲੀ ਮੁਲਾਜ਼ਮਾਂ ਨੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਬੀਤੇ ਦਿਨ ਬਿਜਲੀ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰ ਕੇ ਸੰਘਰਸ਼ ਵਿੱਚ ਹਿੱਸਾ ਪਾਇਆ। ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੇ ਫ਼ੈਸਲੇ ਅਨੁਸਾਰ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ (ਭਾਰਦਵਾਜ), ਕਰਮਚਾਰੀ ਦਲ, ਹੈੱਡ ਆਫਿਸ ਐਂਪਲਾਈਜ਼ ਫੈਡਰੇਸ਼ਨ ਸਮੇਤ ਥਰਮਲ ਐਂਪਲਾਈਜ਼ ਕੋਆਰਡੀਨੇਸ਼ਨ ਕਮੇਟੀ ਦੇ ਵਰਕਰਾਂ ਵੱਲੋਂ ਕੀਤੀਆਂ ਗਈਆਂ ਰੈਲੀਆਂ ਵਿੱਚ ਸੂਬਾਈ ਤੇ ਸਰਕਲ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬ੍ਰਿਜ ਲਾਲ, ਹਰਜਿੰਦਰ ਸਿੰਘ ਨੇ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕੀਤਾ।