ਗੁਰਨਾਮ ਸਿੰਘ ਚੌਹਾਨ
ਪਾਤੜਾਂ, 17 ਫਰਵਰੀ
ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਕੱਢੇ ਗਏ ਰੋਡ ਸ਼ੋਅ ਦੌਰਾਨ ਪਾਰਟੀ ਦੇ ਸੂਬਾਈ ਪ੍ਰਧਾਨ ਭਗੰਵਤ ਮਾਨ ਦਾ ਨਿਹੰਗ ਸਿੰਘਾਂ ਨੇ ਸ਼ਾਂਤਮਈ ਵਿਰੋਧ ਕੀਤਾ। ਇੱਥੋਂ ਦੇ ਭਗਤ ਸਿੰਘ ਚੌਕ ਵਿੱਚ ਨਿਹੰਗ ਸਿੰਘਾਂ ਨੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਨੌਜਵਾਨਾਂ ਹੱਥਾਂ ਵਿੱਚ ਤਖਤੀਆਂ ਲੈ ਕੇ ਪੰਜਾਬ ਦੇ ਪਾਣੀਆਂ ’ਤੇ ਸਟੈਂਡ ਸਪੱਸ਼ਟ ਕਰਨ ਦੀ ਮੰਗ ਕਰ ਰਹੇ ਸਨ। ਪੁਲੀਸ ਵੱਲੋਂ ਉਨ੍ਹਾਂ ਨੂੰ ਇੱਥੋਂ ਜਾਣ ਲਈ ਕਹੇ ਜਾਣ ਦੇ ਬਾਵਜੂਦ ਉਹ ਡਟੇ ਰਹੇ। ਨਿਹੰਗ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਰਜਾਸੀ ਪਾਰਟੀ ਨਾਲ ਕੋਈ ਸਬੰਧ ਨਹੀਂ, ਉਹ ਪ੍ਰੋ. ਭੁੱਲਰ ਸਮੇਤ ਦਿੱਲੀ ਵਿੱਚ ਸਜ਼ਾ ਕੱਟ ਰਹੇ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਧਾਰੀ ਗਈ ਚੁੱਪ ਦਾ ਵਿਰੋਧ ਕਰ ਰਹੇ ਹਨ। ਜਦੋਂ ਤੱਕ ਭੁੱਲਰ ਦੀ ਰਿਹਾਈ ਨਹੀਂ ਹੁੰਦੀ ਉਦੋ ਤੱਕ ਉਹ ਕੇਜਰੀਵਾਲ ਦਾ ਬਾਈਕਾਟ ਕਰਨਗੇ।
ਇਸ ਤਰ੍ਹਾਂ ਪੰਜਾਬ ਦੇ ਪਾਣੀਆ ਸਬੰਧੀ ਹੱਥਾਂ ਵਿੱਚ ਤਖਤੀਆਂ ਲੈ ਕੇ ਖੜ੍ਹੇ ਨੌਜਵਾਨਾਂ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਟੈਂਡ ਸਪੱਸ਼ਟ ਕਰਨ।