ਪੱਤਰ ਪ੍ਰੇਰਕ
ਰਾਜਪੁਰਾ, 30 ਜੁਲਾਈ
ਭਾਰਤ ਦੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਦਰੋਪਦੀ ਮੁਰਮੂ ਖ਼ਿਲਾਫ਼ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਵੱਲੋਂ ਕੀਤੀ ਗਈ ਵਿਵਾਦਿਤ ਟਿੱਪਣੀ ਖ਼ਿਲਾਫ਼ ਭਾਜਪਾ ਆਗੂਆਂ ਦੀ ਅਗਵਾਈ ਵਿੱਚ ਅੱਜ ਟਾਊਨ ਦੇ ਟਾਹਲੀ ਵਾਲਾ ਚੌਕ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਕਾਂਗਰਸੀ ਆਗੂ ਚੌਧਰੀ ਦਾ ਪੁਤਲਾ ਸਾੜਿਆ ਗਿਆ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਮਹਿਲਾ ਰਾਸ਼ਟਰਪਤੀ ਦਰੋਪਦੀ ਮੁਰਮੂ ਖ਼ਿਲਾਫ਼ ਕੀਤੀ ਵਿਵਾਦਿਤ ਟਿਪਣੀ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚੌਧਰੀ ਨੂੰ ਕਾਂਗਰਸ ਤੋਂ ਬਰਖ਼ਾਸਤ ਕਰ ਕੇ ਆਪ ਲਿਖਤੀ ਮਾਫ਼ੀ ਮੰਗਣੀ ਚਾਹੀਦੀ ਹੈ।