ਮਜੀਠੀਆ ਨੂੰ ਜ਼ਮਾਨਤ ਦੇਣ ਦਾ ਵਿਰੋਧ

ਮਜੀਠੀਆ ਨੂੰ ਜ਼ਮਾਨਤ ਦੇਣ ਦਾ ਵਿਰੋਧ

ਪੁਤਲਾ ਸਾੜਨ ਤੋਂ ਬਾਅਦ ਆਵਾਜਾਈ ਠੱਪ ਕਰਦੇ ਹੋਏ ਪੰਥਕ ਅਕਾਲੀ ਲਹਿਰ ਦੇ ਮੈਂਬਰ।

ਸੁਭਾਸ਼ ਚੰਦਰ

ਸਮਾਣਾ, 28 ਜਨਵਰੀ

ਪੰਥਕ ਅਕਾਲੀ ਲਹਿਰ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਵਿਰੋਧ ’ਚ ਅੰਬੇਡਕਰ ਚੌਕ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਪੁਤਲਾ ਸਾੜ ਕੇ ਆਵਾਜਾਈ ਠੱਪ ਕੀਤੀ ਗਈ। ਬੁਲਾਰਿਆਂ ਨੇ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਆਪਣੇ ਨਿੱਜੀ ਮੁਫ਼ਾਦਾਂ ਖਾਤਰ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ’ਚ ਧਕੇਲਣ ਵਾਲੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪਰਚਾ ਦਰਜ ਹੋਣ ਮਗਰੋਂ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਹੋਈ ਸੀ ਪਰ ਉਸ ਨੂੰ ਜ਼ਮਾਨਤ ਮਿਲਣ ਕਾਰਨ ਸਿੱਖਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੀ ਮੰਗ ਕੀਤੀ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਰੂਪ ਸਿੰਘ ਸੰਧਾ, ਹਰਜਿੰਦਰ ਸਿੰਘ, ਜਰਨੈਲ ਸਿੰਘ ਮਾਨ, ਪਰਮਜੀਤ ਸਿੰਘ ਖਾਨਪੁਰ, ਗੁਰਜੀਤ ਸਿੰਘ ਬੰਮਨਾ, ਸਤਨਾਮ ਸਿੰਘ, ਬਾਬਾ ਸੁਰ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All