ਖੇਤਰੀ ਪ੍ਰਤੀਨਿਧ
ਪਟਿਆਲਾ, 26 ਮਈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ’ਚ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ’ਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲੀਸ ਥਾਣੇ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਇਥੇ ਬਾਹਰਲੇ ਜ਼ਿਲ੍ਹਿਆਂ ਤੋਂ ਲੋਕ ਕੰਮ ਕਰਨ ਆਉਂਦੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤ ਕਰਨ ਮਗਰੋਂ ਵਾਪਸ ਚਲੇ ਜਾਂਦੇ ਹਨ ਪਰ ਰਿਕਾਰਡ ਹੋਣ ’ਤੇ ਪੁਲੀਸ ਸਮੇਂ ਸਿਰ ਕਾਰਵਾਈ ਕਰੇਗੀ।