ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏਡੀਸੀ ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁਟਪਾਥਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ...
Advertisement
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏਡੀਸੀ ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁਟਪਾਥਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਵਧਾ ਕੇ ਬਾਹਰ ਰੱਖਿਆ ਜਾਂਦਾ ਹੈ, ਫੁਟਪਾਥਾਂ ’ਤੇ ਰੇਹੜੀਆਂ ਤੇ ਖੋਖੇ, ਫੜੀਆਂ ਲਗਾਈਆਂ ਜਾਂਦੀਆਂ। ਅਜਿਹਾ ਹੋਣ ਨਾਲ ਰਸਤੇ ਭੀੜੇ ਤੇ ਤੰਗ ਹੋ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
Advertisement
Advertisement