ਦੇਵੀਗੜ੍ਹ: ਨੌਜਵਾਨ ਸਭਾ ਅੱਡਾ ਦੇਵੀਗੜ੍ਹ ਵੱਲੋਂ ਇੱਥੇ ਖੂਨਦਾਨ ਤੇ ਅੱਖਾਂ ਦਾ ਜਾਂਚ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਸੈਂਟਰ ਦੁੱਧਨਸਾਧਾਂ ਡਾ. ਪ੍ਰਸ਼ਾਂਤ ਗੌਤਮ ਨੇ ਕੀਤਾ। ਕੈਂਪ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੀ ਟੀਮ ਨੇ 70 ਯੂਨਿਟ ਖੂਨ ਇਕੱਤਰ ਕੀਤਾ। ਇਸ ਦੌਰਾਨ ਅੱਖਾਂ ਦੇ ਮਾਹਰ ਡਾਕਟਰਾਂ ਨੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਚੈੱਕ ਕੀਤੀਆਂ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। -ਪੱਤਰ ਪ੍ਰੇਰਕ