ਹਮਲਿਆਂ ਦੀਆਂ ਘਟਨਾਵਾਂ ਕਾਰਨ ਡਾਕਟਰਾਂ ਵਿੱਚ ਰੋਹ

‘ਬਚਾਉਣ ਵਾਲਿਆਂ ਨੂੰ ਬਚਾਓ’ ਦੇ ਬੈਨਰ ਹੇਠ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ

ਹਮਲਿਆਂ ਦੀਆਂ ਘਟਨਾਵਾਂ ਕਾਰਨ ਡਾਕਟਰਾਂ ਵਿੱਚ ਰੋਹ

ਪਟਿਆਲਾ ਦੇ ਮੈਡੀਕਲ ਕਾਲਜ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਡਾਕਟਰ।

ਸਰਬਜੀਤ ਸਿੰਘ ਭੰਗੂ

ਪਟਿਆਲਾ, 18 ਜੂਨ

ਡਾਕਟਰਾਂ ਅਤੇ ਹਸਪਤਾਲਾਂ ’ਤੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਅਤੇ ਇਨ੍ਹਾਂ ਨੂੰ ਰੋਕਣ ਵਿੱਚ ਸਰਕਾਰਾਂ ਦੀ ਅਸਫਲਤਾ ਸਮੇਤ ਕਈ ਹੋਰ ਮਾਮਲਿਆਂ ਨੂੰ ਲੈ ਕੇੇ ਡਾਕਟਰਾਂ ਨੇ ਅੱਜ ਇਥੇ ਰੋਸ ਪ੍ਰਦਰਸ਼ਨ ਕੀਤਾ। ‘ਇੰਡੀਅਨ ਮੈਡੀਕਲ ਐਸੋਸੀਏਸ਼ਨ’ ਦੇ ਸੱਦੇ ’ਤੇ ‘ਬਚਾਉਣ ਵਾਲਿਆਂ ਨੂੰ ਬਚਾਓ’ ਦੇ ਬੈਨਰ ਹੇਠਾਂ ਕੀਤੇ ਗਏ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਡਾਕਟਰਾਂ ਨੇ ਜਿਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਓਪੀਡੀ ਦੀਆਂ ਸੇਵਾਵਾਂ ਵੀ ਦੋ ਘੰਟੇ ਬੰਦ ਰੱਖੀਆਂ, ਉਥੇ ਹੀ ਮੈਡੀਕਲ ਕਾਲਜ ’ਚ ਵੀ ਕੰਮ ਬੰਦ ਰੱਖਿਆ ਗਿਆ।

ਇਸ ਮੌਕੇ ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਡਾ. ਵਿਜੇ ਬੋਦਲ, ਜਨਰਲ ਸਕੱਤਰ ਡਾ. ਡੀ.ਐੱਸ. ਭੁੱਲਰ, ਜੁਆਇੰਟ ਸਕੱਤਰ ਡਾ. ਨਵਜੋਤ ਖੁਰਾਣਾ, ਪਟਿਆਲਾ ਦੇ ਸਕੱਤਰ ਡਾ. ਦਰਸ਼ਨਜੀਤ ਵਾਲੀਆ ਅਤੇ ਵਿੱਤ ਸਕੱਤਰ ਡਾ. ਪ੍ਰੀਤਇੰਦਰ ਚਾਹਿਲ ਸਮੇਤ ਕਈ ਹੋਰਨਾਂ ਨੇ ਸੰਬੋਧਨ ਕੀਤਾ। ਇਨ੍ਹਾਂ ਬੁਲਾਰਿਆਂ ਦਾ ਕਹਿਣਾ ਸੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਜਾਰੀ ਸਿਫਾਰਸ਼ਾਂ ਅਧੀਨ ਮੈਡੀਕਲ ਅਤੇ ਡੈਂਟਲ ਕਾਲਜਾਂ ਦੇ ਡਾਕਟਰਾਂ ਨੂੰ ਮਿਲਦਾ ਐਨਪੀਏ 25 ਪ੍ਰਤੀਸ਼ਤ ਤੋਂ ਘਟਾ ਕੇ 20 ਪ੍ਰਤੀਸ਼ਤ ਕਰਨ ਉਪਰੰਤ ਇਸ ਨੂੰ ਬੇਸਿਕ ਤਨਖਾਹ ਨਾਲੋਂ ਵੱਖਰਾ ਕੀਤਾ ਜਾ ਰਿਹਾ ਹੈ। ਡਾਕਟਰਾਂ ਨਾਲ ਕੀਤੇ ਜਾ ਰਹੇ ਇਸ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਂਬੱਧ ਤਰੱਕੀਆਂ ਅਤੇ ਸੇਵਾ-ਮੁਕਤੀ ਦੀ ਉਮਰ 65 ਸਾਲ ਕਰਨ ਦੀ ਮੰਗ ਵੀ ਪੂਰੀ ਨਹੀਂ ਕੀਤੀ ਗਈ।

ਇਸੇ ਤਰ੍ਹਾਂ ਡਾਕਟਰਾਂ ’ਤੇ ਹਮਲੇ ਅਤੇ ਹਸਪਤਾਲਾਂ ਦੀ ਭੰਨਤੋੜ ਵਰਗੀਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਡਾਕਟਰ ਖੇਮੇ ਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ।

ਡਾਕਟਰਾਂ ਨੇ ਕਾਲੇ ਬਿੱਲੇ ਲਗਾਏ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਇੰਡੀਅਨ ਮੈਡੀਕਲ ਐਸੋਸੀਏਸ਼ਨ ਸੰਗਰੂਰ ਵੱਲੋਂ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਈ.ਐਮ.ਏ. ਸੰਗਰੂਰ ਦੇ ਪ੍ਰਧਾਨ ਡਾ. ਮਨਦੀਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਮਿਤ ਗੋਇਲ ਨੇ ਦੱਸਿਆ ਕਿ ਆਈਐਮਏ ਵਲੋਂ ਅੱਜ ਦਾ ਦਿਨ ‘ਨੈਸ਼ਨਲ ਪ੍ਰੋਟੈਸਟ ਦਿਵਸ’ ਵਜੋਂ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਕੋਵਿਡ ਦੌਰਾਨ ਬਹੁਤੀਆਂ ਥਾਵਾਂ ’ਤੇ ਡਾਕਟਰਾਂ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਕੀਤੀ ਗਈ ਹੈ। ਉਪ ਪ੍ਰਧਾਨ ਡਾ. ਜਗਮੋਹਨ ਸਿੰਘ ਅਤੇ ਡਾ. ਅਮਿਤ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All