DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Outsource Employees Strike: ਸੀਵਰਮੈਨਾਂ ਦੇ ਦੂਜੇ ਦਿਨ ਵੀ ਗੂੰਜੇ ਨਾਅਰੇ

ਹੜਤਾਲ ਦੂਜੇ ਦਿਨ ਵੀ ਜਾਰੀ; ਮੰਗਾਂ ਨਾ ਮੰਨਣ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਊਟਸੋਰਸ ਮੁਲਾਜ਼ਮ ਅਤੇ ਯੂਨੀਅਨ ਆਗੂ।
Advertisement

ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੰਜੀਵ ਕੁਮਾਰ ਸੰਜੂ ਦੀ ਅਗਵਾਈ ਹੇਠ ਉਲੀਕੇ ਤਿੰਨ ਰੋਜ਼ਾ ਹੜਤਾਲੀ ਪ੍ਰੋਗਰਾਮ ਤਹਿਤ ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਈ। ਦੂਜੇ ਦਿਨ ਵੀ ਆਊਟਸੋਰਸ ਮੁਲਾਜ਼ਮਾਂ ਨੇ ਸੀਵਰੇਜ ਬੋਰਡ ਦੀਆਂ ਵੱਖ-ਵੱਖ ਬਰਾਂਚਾਂ ਵਿੱਚ ਰੋਸ ਧਰਨੇ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਆਗੂਆਂ ਨੇ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਬੇਰੁਖ਼ੀ ਅਪਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਹੜਤਾਲ ਦੇ ਦੂਜੇ ਦਿਨ ਤੱਕ ਵੀ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕੋਈ ਠੋਸ ਪਹਿਲਕਦਮੀ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਆਊਟਸੋਰਸ ਕਾਮਿਆਂ ਨੂੰ ਵਿਭਾਗ ਵਿੱਚ ਸਿੱਧੇ ਕੰਟਰੈਕਟ ’ਤੇ ਲਿਆਂਦਾ ਜਾਵੇ, ਗੁਜ਼ਾਰੇਯੋਗ ਤਨਖ਼ਾਹ ਦਿੱਤੀ ਜਾਵੇ ਅਤੇ ਐਕਟ-2026 ਵਿੱਚ ਲਾਈਆਂ ਬੇਲੋੜੀਆਂ ਸ਼ਰਤਾਂ ਹਟਾਈਆਂ ਜਾਣ। ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਅਤੇ ਦਲਿਤ ਆਗੂ ਰਾਜਿੰਦਰ ਵਾਲਮੀਕਨ ਨੇ ਧਰਨੇ ਵਿੱਚ ਪਹੁੰਚ ਕੇ ਹੜਤਾਲੀ ਕਾਮਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਲਾਰੇ-ਲੱਪੇ ਦੀ ਨੀਤੀ ਨਾ ਛੱਡੀ ਤਾਂ ਆਊਟਸੋਰਸ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸਾਗਰ ਕੁਮਾਰ, ਦਵਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਗੋਮਸੀ, ਰਾਹੁਲ ਅਤੇ ਲਛਮਣ ਦਾਸ ਹਾਜ਼ਰ ਸਨ।

Advertisement

Advertisement
Advertisement
×