ਕਾਲਜ ਵਿੱਚ ਓਜ਼ੋਨ ਦਿਵਸ ਮਨਾਇਆ
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਵਿਗਿਆਨ ਵਿਭਾਗ ਵੱਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਇਸ ਮੌਕੇ ਓਜ਼ੋਨ ਪਰਤ ਦੀ ਮਹੱਤਤਾ ਅਤੇ ਇਸ ਨੂੰ ਸੁਰੱਖਿਅਤ ਰੱਖਣ ਦੀ ਤੁਰੰਤ ਲੋੜ ਬਾਰੇ ਜਾਗਰੂਕਤਾ ਭਾਸ਼ਣ ਕਰਵਾਇਆ। ਵਿਦਿਆਰਥੀਆਂ ਨੇ ਪੋਸਟਰ ਅਤੇ ਕੋਲਾਜ ਬਣਾਏ। ਜਸਲੀਨ (ਬੀਐੱਸਸੀ ਪਹਿਲੀ),...
Advertisement
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਵਿਗਿਆਨ ਵਿਭਾਗ ਵੱਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਇਸ ਮੌਕੇ ਓਜ਼ੋਨ ਪਰਤ ਦੀ ਮਹੱਤਤਾ ਅਤੇ ਇਸ ਨੂੰ ਸੁਰੱਖਿਅਤ ਰੱਖਣ ਦੀ ਤੁਰੰਤ ਲੋੜ ਬਾਰੇ ਜਾਗਰੂਕਤਾ ਭਾਸ਼ਣ ਕਰਵਾਇਆ। ਵਿਦਿਆਰਥੀਆਂ ਨੇ ਪੋਸਟਰ ਅਤੇ ਕੋਲਾਜ ਬਣਾਏ। ਜਸਲੀਨ (ਬੀਐੱਸਸੀ ਪਹਿਲੀ), ਤਾਨੀਆ (ਬੀ ਐੱਸ ਸੀ ਦੂਜੀ) ਅਤੇ ਜਸ਼ਨ (ਬੀ ਐੱਸ ਸੀ ਪਹਿਲੀ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾ. ਦਲਵੀਰ ਕੌਰ, ਡਾ. ਨੀਰਜ ਬਾਲਾ, ਡਾ. ਰਜਨੀ, ਡਾ. ਜਸਨੀਤ ਕੌਰ, ਪ੍ਰੋ. ਸੋਮੀਆ ਅਤੇ ਡਾ. ਤਰੰਗ ਗੁਪਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ ਅਤੇ ਸਥਿਰਤਾ ਦੇ ਸੰਕਲਪ ਨੂੰ ਗੰਭੀਰਤਾ ਨਾਲ ਲੈਣ ਲਈ ਪ੍ਰੇਰਿਤ ਕੀਤਾ। ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×