ਮੀਂਹ ਤੇ ਗੜਿਆਂ ਕਾਰਨ ਝੋਨੇ ਦੀ ਫ਼ਸਲ ਨੁਕਸਾਨੀ

ਖੇਤਾਂ ਵਿੱਚ ਪਾਣੀ ਖੜ੍ਹਿਆ; ਮੰਡੀਆਂ ਵਿੱਚ ਝੋਨਾ ਭਿੱਜਿਆ; ਕਿਸਾਨਾਂ ਦੇ ਸਾਹ ਸੂਤੇ

ਮੀਂਹ ਤੇ ਗੜਿਆਂ ਕਾਰਨ ਝੋਨੇ ਦੀ ਫ਼ਸਲ ਨੁਕਸਾਨੀ

ਅਮਰਗੜ੍ਹ ਦੀ ਦਾਣਾ ਮੰਡੀ ਵਿੱਚ ਖੜ੍ਹੇ ਮੀਂਹ ਦੇ ਪਾਣੀ ਵਿੱਚ ਪਈਆਂ ਬੋਰੀਆਂ। -ਫੋਟੋ: ਜੈਦਕਾ

ਸਰਬਜੀਤ ਸਿੰਘ ਭੰਗੂ

ਪਟਿਆਲਾ, 24 ਅਕਤੂਬਰ

ਪੰਜਾਬ ਦੇ ਕਾਫ਼ੀ ਜ਼ਿਲ੍ਹਿਆਂ ’ਚ ਭਾਰੀ ਮੀਂਹ ਅਤੇ ਗੜੇ ਪੈਣ ਕਾਰਨ ਝੋਨਾ, ਨਰਮੇ ਦੀ ਫਸਲ ਅਤੇ ਸਬਜ਼ੀਆਂ ਦਾ ਬਹੁਤ ਨੁਕਸਾਨ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਈ ਹੋਏ ਪਏ ਹਨ। ਉੱਤੋਂ ਬੇਮੌਸਮੀ ਬਾਰਸ਼ ਅਤੇ ਗੜਿਆਂ ਨੇ ਫ਼ਸਲਾਂ ਦਾ ਕਾਫੀ ਨੁਕਸਾਨ ਕਰ ਦਿੱਤਾ ਹੈ। ਮੰਡੀਆਂ ’ਚ ਵੀ ਪਾਣੀ ਭਰਨ ਕਾਰਨ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਨੁਕਸਾਨੀਆਂ ਫਸਲਾਂ ਦਾ 100 ਫੀਸਦੀ ਮੁਆਵਜ਼ ਦਿੱਤਾ ਜਾਵੇ।

ਇਸੇ ਦੌਰਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ, ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਰਘਵੀਰ ਸਿੰਘ ਨਿਆਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਤੇ ਇਸੇ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਹਰਜਿੰਦਰ ਸਿੰਘ ਚੀਮਾ ਸਮੇਤ ਕਈ ਹੋਰ ਕਿਸਾਨ ਨੇਤਾਵਾਂ ਨੇ ਵੀ ਤਾਜ਼ਾ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਸੰਗਰੂਰ (ਗੁਰਦੀਪ ਸਿੰਘ ਲਾਲੀ): ਅੱਜ ਤੜਕੇ ਹੋਈ ਤੇਜ਼ ਬਾਰਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਬਾਰਸ਼ ਨੇ ਖੇਤਾਂ ਤੋਂ ਲੈ ਕੇ ਅਨਾਜ ਮੰਡੀਆਂ ਤੱਕ ਝੋਨੇ ਦੀ ਫਸਲ ਨੂੰ ਪ੍ਰਭਾਵਿਤ ਕੀਤਾ ਹੈ। ਤੇਜ਼ ਬਾਰਸ਼ ਕਾਰਨ ਜਿਥੇ ਖੇਤਾਂ ਵਿੱਚ ਝੋਨੇ ਦੀ ਫਸਲ ਦੀ ਕਟਾਈ ਦੇ ਕੰਮ ਨੂੰ ਬਰੇਕਾਂ ਲੱਗ ਗਈਆਂ ਹਨ ਉਥੇ ਅਨਾਜ ਮੰਡੀਆਂ ’ਚ ਖਰੀਦ ਪ੍ਰਬੰਧਾਂ ’ਚ ਵੀ ਬਾਰਸ਼ ਅੜਿੱਕਾ ਬਣੀ ਹੈ। ਜ਼ਿਲ੍ਹੇ ਦੇ ਖਰੀਦ ਕੇਂਦਰਾਂ ’ਤੇ ਖਰੀਦ ਹੋਈ ਚੁਕਾਈ ਖੁਣੋਂ ਪਈ ਝੋਨੇ ਦੀ ਫਸਲ ਬਾਰਸ਼ ਦੀ ਮਾਰ ਹੇਠ ਆ ਗਈ ਹੈ ਜਦੋਂ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ’ਚ ਆਪਣੀ ਫਸਲ ਨੂੰ ਕੁਦਰਤੀ ਮਾਰ ਤੋਂ ਬਚਾਉਣ ਲਈ ਜਦੋ-ਜਹਿਦ ਕਰਨੀ ਪੈ ਰਹੀ ਹੈ।

ਅੱਜ ਤੜਕੇ ਹੋਈ ਤੇਜ਼ ਬਾਰਸ਼ ਨੇ ਖੇਤਾਂ ਵਿੱਚ ਝੋਨੇ ਦੀ ਫਸਲ ਦੀ ਕਟਾਈ ’ਚ ਰੁੱਝੇ ਅਤੇ ਅਨਾਜ ਮੰਡੀਆਂ ’ਚ ਵਿਕਰੀ ਲਈ ਫਸਲ ਲੈ ਕੇ ਬੈਠੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅੱਜ ਤੱਕ 113256 ਟਨ ਝੋਨੇ ਦੀ ਫਸਲ ਚੁਕਾਈ ਖੁਣੋਂ ਪਈ ਹੈ। ਅਨਾਜ ਮੰਡੀਆਂ ’ਚ ਬਾਰਸ਼ ਦੇ ਪਾਣੀ ਨਾਲ ਬੋਰੀਆਂ ’ਚ ਫਸਲ ਭਿੱਜ ਗਈ ਹੈ। ਪਤਾ ਲੱਗਿਆ ਹੈ ਕਿ 113256 ਟਨ ਝੋਨੇ ਦੀ ਫਸਲ ਅਜੇ ਵੀ ਬੋਰੀਆਂ ਵਿੱਚ ਖੁੱਲ੍ਹੇ ਅਸਮਾਨ ਹੇਠਾਂ ਪਈ ਹੈ। ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਮਨਦੀਪ ਸਿੰਘ ਦਾ ਕਹਿਣਾ ਹੈ ਕਿ ਬਾਰਸ਼ ਨਾਲ ਮੰਡੀਆਂ ’ਚ ਖਰੀਦ ਹੋਈ ਝੋਨੇ ਦੀ ਫਸਲ ਨੂੰ ਭਿੱਜਣ ਤੋਂ ਬਚਾਉਣ ਲਈ ਪ੍ਰਬੰਧ ਕੀਤੇ ਹੋਏ ਹਨ। ਅਣ-ਲਿਫਟਿੰਗ ਪਈ ਝੋਨੇੇ ਦੀ ਫਸਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਅੱਜ ਸਵੇਰ 9 ਵਜ਼ੇ ਤੱਕ ਸੰਗਰੂਰ ’ਚ 11.2 ਐਮ.ਐਮ ਬਾਰਸ਼ ਰਿਕਾਰਡ ਕੀਤੀ ਗਈ ਹੈ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇਲਾਕੇ ਵਿੱਚ ਪਏ ਜ਼ੋਰਦਾਰ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ। ਖੇਤਾਂ ਵਿੱਚ ਖੜ੍ਹੇ ਝੋਨੇ ਅਤੇ ਅਨਾਜ ਮੰਡੀ ਵਿੱਚ ਵਿਕਣ ਲਈ ਆਈ ਜ਼ੀਰੀ ਦਾ ਭਾਰੀ ਨੁਕਸਾਨ ਹੋ ਗਿਆ। ਅੱਜ ਸਵੇਰ ਤੋਂ ਹੀ ਪੈ ਰਹੇ ਮੀਂਹ ਕਾਰਨ ਇੱਥੇ ਅਨਾਜ ਮੰਡੀ ਵਿੱਚ ਵਿਕਣ ਲਈ ਆਏ ਝੋਨਾ ਭਿੱਜ ਗਿਆ ਅਤੇ ਕਾਫੀ ਝੋਨਾ ਪਾਣੀ ਵਿੱਚ ਰੁੜ੍ਹ ਗਿਆ। ਇਸੇ ਤਰ੍ਹਾਂ ਇਲਾਕੇ ਦੇ ਖੇਤਾਂ ਵਿੱਚ ਖੜ੍ਹੇ ਝੋਨੇ ਦਾ ਵੀ ਭਾਰੀ ਨੁਕਸਾਨ ਹੋ ਗਿਆ ਹੈ। ਲਗਾਤਾਰ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਜਿਸ ਕਾਰਨ ਕਈ ਦਿਨਾਂ ਤੱਕ ਖੇਤਾਂ ਵਿੱਚ ਕੰਬਾਈਨਾਂ ਝੋਨਾ ਨਹੀਂ ਕੱਟ ਸਕਦੀਆਂ।

ਸੰਦੌੜ (ਮੁਕੰਦ ਸਿੰਘ ਚੀਮਾ): ਅੱਜ ਤੜਕਸਾਰ ਹੋਈ ਬੇਮੌਸਮੀ ਬਾਰਿਸ਼ ਕਾਰਨ ਇਲਾਕੇ ਵਿੱਚ ਝੋਨੇ ਦੀ ਫਸਲ ਦਾ ਕਾਫ਼ੀ ਨੁਕਸਾਨ ਹੋ ਗਿਆ। ਨੀਵੇਂ ਖੇਤਾਂ ਵਿੱਚ ਕਟਾਈ ਲਈ ਖੜ੍ਹੀ ਝੋਨੇ ਦੀ ਫਸਲ ਵਿੱਚ ਪਾਣੀ ਭਰ ਜਾਣ ਕਾਰਨ ਕਟਾਈ ਦਾ ਕੰਮ ਇਕ ਹਫਤੇ ਲਈ ਠੱਪ ਹੋ ਗਿਆ। ਜ਼ਿਕਰਯੋਗ ਹੈ ਕਿ ਸੰਦੌੜ ਸਮੇਤ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਝੋਨੇ ਦੀ ਕਟਾਈ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਸੀ ਪਰ ਅੱਜ ਪਏ ਮੋਹਲੇਧਾਰ ਮੀਂਹ ਨੇ ਕਟਾਈ ਦੇ ਕੰਮ ’ਤੇ ਰੋਕ ਲਗਾ ਦਿੱਤੀ। ਉਧਰ ਦਾਣਾ ਮੰਡੀਆਂ ਵਿੱਚ ਹਾਲਾਤ ਕਾਫੀ ਬਦਤਰ ਬਣੇ ਹੋਏ ਹਨ। ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਾਣੀ ਨਾਲ ਭਿੱਜ ਗਈ। ਕਿਸਾਨ ਸਵੇਰ ਤੋਂ ਹੀ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਨੂੰ ਸੰਭਾਲਣ ਲੱਗੇ ਹੋਏ ਹਨ। ਪਹਿਲਾਂ ਹੀ ਨਮੀ ਦੇ ਕਾਰਨ ਰਾਤਾਂ ਕੱਟਣ ਲਈ ਮਜਬੂਰ ਹੋਏ ਕਿਸਾਨਾਂ ਲਈ ਮੀਂਹ ਵੱਡੀ ਮੁਸਬੀਤ ਦਾ ਸਬੱਬ ਬਣ ਗਿਆ ਹੈ। ਆੜ੍ਹਤੀਆ ਵਰਗ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ 17 ਫੀਸਦੀ ਨਮੀ ਵਾਲਾ ਝੋਨਾ ਖਰੀਦਣ ਦੇ ਫੈਸਲੇ ਕਾਰਨ ਜਿਥੇ ਪਹਿਲਾਂ ਹੀ ਉਹ ਮਾਰ ਝੱਲ ਰਹੇ ਹਨ ਉਧਰ ਝੋਨੇ ਦੀ ਮੀਂਹ ਨਾਲ ਗਿੱਲੀ ਹੋਈ ਫਸਲ ਹੋਰ ਵੀ ਵੱਡੀ ਮੁਸੀਬਤ ਪੈਦਾ ਕਰੇਗੀ।

ਧੂਰੀ (ਹਰਦੀਪ ਸਿੰਘ ਸੋਢੀ): ਸ਼ਹਿਰ ਵਿੱਚ ਤਕੜਸਾਰ ਹੋਈ ਭਾਰੀ ਬਰਸਾਤ ਕਾਰਨ ਜਿੱਥੇ ਅਨਾਜ ਮੰਡੀ ਅੰਦਰ ਝੋਨੇ ਦੀ ਫਸਲ ਗਿੱਲੀ ਹੋ ਗਈ ਉੱਥੇ ਪਿੰਡਾਂ ਅੰਦਰ ਫਸਲਾਂ ਦਾ ਕਾਫੀ ਨੁਕਸਾਨ ਹੋ ਗਿਆ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਇਹ ਬਰਸਾਤ ਝੋਨੇ ਫਸਲ ਦੇ ਨਾਲ-ਨਾਲ ਹੋਰ ਕਈ ਫਸਲਾਂ ਲਈ ਹਾਨੀਕਾਰਕ ਹੈ। ਉਨ੍ਹਾਂ ਕਿਹਾ ਜਿੱਥੇ ਇਲਾਕੇ ਵਿੱਚ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਉਸ ਦੀ ਜਾਣਕਾਰੀ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਾ ਦਿੱਤੀ ਜਾਵੇਗੀ।

ਬੇਮੌਸਮੀ ਮੀਂਹ ਨੇ ਮਾਰਕੀਟ ਕਮੇਟੀ ਦੇ ਖਰੀਦ ਪ੍ਰਬੰਧਾਂ ਦੀ ਪੋਲ ਖੋਲ੍ਹੀ

ਅਮਰਗੜ੍ਹ (ਰਾਜਿੰਦਰ ਜੈਦਕਾ): ਬੇਮੌਸਮੀ ਬਰਸਾਤ ਨੇ ਮਾਰਕੀਟ ਕਮੇਟੀ ਵੱਲੋਂ ਕੀਤੇ ਖਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਬੀਤੀ ਰਾਤ ਤੋਂ ਪੈ ਰਹੀ ਬਰਸਾਤ ਕਾਰਨ ਦਾਣਾ ਮੰਡੀ ਤੋਲੇਵਾਲ, ਬਨਭੌਰਾ, ਢਢੋਗਲ, ਚੌਂਦਾ, ਬਾਠਾਂ, ਨਾਰੀਕੇ, ਮੰਨਵੀਂ, ਭੱਟੀਆਂ ਆਦਿ ਮੰਡੀਆਂ ਵਿੱਚ ਮੀਂਹ ’ਚ ਬਗੈਰ ਤਰਪਾਲਾਂ ਤੋਂ ਝੋਨੇ ਦੀਆਂ ਬੋਰੀਆਂ ਅਤੇ ਢੇਰੀਆਂ ਭਿੱਜਦੀਆਂ ਰਹੀਆਂ। ਕਿਸਾਨ ਦਰਸ਼ਨ ਸਿੰਘ, ਜ਼ੋਰਾ ਸਿੰਘ, ਸ਼ਿੰਦਰ ਸਿੰਘ ਤੇ ਜਗਰੂਪ ਸਿੰਘ ਆਦਿ ਨੇ ਦੱਸਿਆ ਕਿ ਬੇਮੌਸਮੀ ਬਰਸਾਤ ਨੇ ਜਿਥੇ ਉਨ੍ਹਾਂ ਦੀ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਦਾ ਨੁਕਸਾਨ ਕੀਤਾ ਹੈ ਉੱਥੇ ਹੀ ਮੰਡੀ ਵਿੱਚ ਉਨ੍ਹਾਂ ਦਾ ਝੋਨਾ ਰੁਲ ਰਿਹਾ ਹੈ। ਇਸ ਸਬੰਧੀ ਮਾਰਕੀਟ ਕਮੇਟੀ ਦੇ ਸੈਕਟਰੀ ਅਸ਼ਵਨੀ ਕੁਮਾਰ ਮਹਿਤਾ ਨੇ ਖਾਨਾਪੂਰਤੀ ਕਰਦਿਆਂ ਦਰਜਨ ਦੇ ਕਰੀਬ ਅਮਰਗੜ੍ਹ ਤੇ ਤੋਲੇਵਾਲ ਦੇ ਆੜ੍ਹਤੀਆਂ ਨੂੰ ਨੋਟਿਸ ਕੱਢਣ ਦੀ ਗੱਲ ਕਹੀ ਪਰ ਬਾਕੀ ਮੰਡੀਆਂ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਚੁੱਪੀ ਧਾਰ ਲਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All