ਮੀਂਹ ਕਾਰਨ ਝੋਨੇ ਦੀ ਵਾਢੀ ਰੁਕੀ

ਕਿਸਾਨਾਂ ਦੀ ਚਿੰਤਾ ਵਧੀ, ਮੰਡੀਆਂ ’ਚ ਫਸਲ ਨੂੰ ਮੀਂਹ ਤੋਂ ਬਚਾਉਣ ’ਚ ਰੁਝੇ ਕਿਸਾਨ

ਮੀਂਹ ਕਾਰਨ ਝੋਨੇ ਦੀ ਵਾਢੀ ਰੁਕੀ

ਪਿੰਡ ਮਰਦਾਂਪੁਰ ਦੀ ਅਨਾਜ ਮੰਡੀ ਵਿੱਚ ਮੀਂਹ ਵਿੱਚ ਭਿੱਜਣ ਤੋਂ ਬਚਾਉਣ ਲਈ ਢੱਕੀਆਂ ਹੋਈਆਂ ਝੋਨੇ ਦੀਆਂ ਢੇਰੀਆਂ।

ਬਹਾਦਰ ਸਿੰਘ ਮਰਦਾਂਪੁਰ

ਰਾਜਪੁਰਾ, 17 ਅਕਤੂਬਰ

ਇਸ ਖਿੱਤੇ ਵਿੱਚ ਅੱਜ ਸਵੇਰ ਤੋਂ ਲਗਾਤਾਰ ਹੋ ਰਹੀ ਹਲਕੀ ਬੁੰਦਾ-ਬਾਂਦੀ ਕਾਰਨ ਝੋਨੇ ਦੀ ਵਾਢੀ ਰੁਕ ਗਈ। ਮੀਂਹ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਅਤੇ ਪੱਕੀ ਹੋਈ ਝੋਨੇ ਦੀ ਫਸਲ ਨੂੰ ਨੁਕਸਾਨ ਪੁੱਜਣ ਦਾ ਖਦਸ਼ਾ ਪੈਦਾ ਹੋ ਗਿਆ।

ਜਾਣਕਾਰੀ ਅਨੁਸਾਰ ਇਸ ਖੇਤਰ ਵਿੱਚ ਅੱਜ ਸਵੇਰ ਤੋਂ ਹੀ ਬੁੰਦਾ-ਬਾਂਦੀ ਹੋ ਰਹੀ ਹੈ ਜਿਸ ਕਾਰਨ ਜ਼ੋਰਾਂ ਨਾਲ ਚੱਲ ਰਹੀ ਝੋਨੇ ਦੀ ਵਾਢੀ ਵਿੱਚ ਖੜੋਤ ਆ ਗਈ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਘੱਟ ਗਈ। ਇਸ ਦੇ ਨਾਲ ਹੀ ਜੋ ਫਸਲ ਮੰਡੀਆਂ ’ਚ ਪਹੁੰਚੀ ਹੋਈ ਸੀ ਕਿਸਾਨ ਉਸ ਨੂੰ ਮੀਂਹ ਤੋਂ ਬਚਾਉਣ ਵਿੱਚ ਰੁੱਝ ਗਏ। ਰਾਜਪੁਰਾ ਅਤੇ ਘਨੌਰ ਦੀਆ ਮੰਡੀਆਂ ਵਿੱਚ ਆਮਦ ਹੋਏ ਝੋਨੇ ਵਿੱਚ ਨਮੀ ਵੱਧ ਜਾਣ ਕਾਰਨ ਇੱਕਾ-ਦੁੱਕਾ ਢੇਰੀਆਂ ਦੀ ਹੀ ਬੋਲੀ ਲੱਗ ਸਕੀ ਜਦੋਂ ਕਿ ਵੱਡੀ ਗਿਣਤੀ ਝੋਨੇ ਦੀਆਂ ਅਣਵਿਕੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ।

ਮੌਸਮ ਵਿੱਚ ਆਏ ਅਚਾਨਕ ਵਿਗਾੜ ਨੇ ਕਿਸਾਨਾਂ, ਆੜ੍ਹਤੀਆਂ ਅਤੇ ਖੇਤੀਬਾੜੀ ਨਾਲ ਜੁੜੇ ਹੋਰਨਾਂ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਖੇਤਰ ਦੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਹਾਸ਼ਮਪੁਰ, ਕੁਲਵਿੰਦਰ ਸਿੰਘ ਮਰਦਾਂਪੁਰ, ਗੁਰਜੀਤ ਸਿੰਘ ਸੀਲ, ਸੁਖਵਿੰਦਰ ਸਿੰਘ ਨੈਣਾਂ ਅਤੇ ਦਲਜੀਤ ਸਿੰਘ ਕੋਹਲੇ ਮਾਜਰਾ ਸਮੇਤ ਹੋਰਨਾਂ ਨੇ ਦੱਸਿਆ ਕਿ ਅੱਜ ਦੇ ਮੀਂਹ ਕਾਰਨ ਝੋਨੇ ਦੀ ਵਾਢੀ ਹੀ ਨਹੀਂ ਸਗੋਂ ਆਲੂ, ਗਾਜਰ, ਮੂਲੀ ਸਮੇਤ ਹੋੋਰ ਸਬਜ਼ੀਆਂ ਦੀ ਬਿਜਾਈ ਪੱਛੜਨ ਦੇ ਆਸਾਰ ਬਣ ਗਏ ਹਨ। ਮਾਰਕੀਟ ਕਮੇਟੀ ਰਾਜਪੁਰਾ ਦੇ ਸੁਪਰਡੈਂਟ ਗੁਰਦੀਪ ਸਿੰਘ ਸੈਣੀ ਅਤੇ ਘਨੌਰ ਦੇ ਗੁਰਵਿੰਦਰ ਸਿੰਘ ਅਮਨ ਨੇ ਦੱਸਿਆ ਕਿ ਰਾਜਪੁਰਾ ਦੀਆਂ ਮੰਡੀਆਂ ਵਿੱਚ ਬੀਤੇ ਕੱਲ੍ਹ ਤੱਕ ਕਰੀਬ 6 ਲੱਖ ਕੁਇੰਟਲ ਅਤੇ ਘਨੌਰ ਦੀ ਮੰਡੀਆਂ ਵਿੱਚ 1 ਲੱਖ 44 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋਈ ਹੈ। ਜੋ ਪਿਛਲੇ ਸਾਲ ਇਸੇ ਤਰੀਕ ਤੱਕ ਆਮਦ ਹੋਏ ਝੋਨੇ ਦੇ ਮੁਕਾਬਲੇ ਘੱਟ ਹੈ। ਇਲਾਕੇ ਦੇ ਕਿਸਾਨਾਂ ਨੇ ਪੰਜਾਬ ਤੇ ਮੁੱਖ ਮੰਤਰੀ ਅਤੇ ਮਾਰਕੀਟ ਕਮੇਟੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸਾਰੀਆਂ ਮੰਡੀਆਂ ਵਿੱਚ ਸ਼ੈੱਡ ਬਣਾਏ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਮੰਡੀਆਂ ’ਚ ਸ਼ੱੈਡ ਨਾ ਹੋਣ ਕਾਰਨ ਉਨ੍ਹਾਂ ਦੀਆਂ ਫਸਲਾਂ ਦਾ ਕਾਫ਼ੀ ਨੁਕਸਾਨ ਹੁੰਦਾ ਹੈ ਤੇ ਸਰਕਾਰ ਕਿਸਾਨ ਦੀਆਂ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਇਹ ਮੰਗ ਪਹਿਲ ਦੇ ਆਧਾਰ ’ਤੇ ਪੂਰੀ ਕਰੇ। ਮੀਂਹ ਕਾਰਨ ਝੋਨੇ ਦਾ ਸੀਜ਼ਨ ਹੋਰ ਵੀ ਲੰਮਾ ਹੋ ਸਕਦਾ ਹੈ ਜਿਸ ਦਾ ਪ੍ਰਭਾਵ ਕਣਕ ਦੀ ਬਿਜਾਈ ’ਤੇ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...