DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

paddy procurement: ਬਰਸਟ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪੰਜਾਬ ਵਿੱਚ 1886 ਮੰਡੀਆਂ ਨੋਟੀਫਾਈ ਕੀਤੀਆਂ: ਚੇਅਰਮੈਨ

  • fb
  • twitter
  • whatsapp
  • whatsapp
featured-img featured-img
ਚੇਅਰਮੈਨ ਹਰਚੰਦ ਸਿੰਘ ਬਰਸਟ ਮੰਡੀ ਵਿੱਚ ਕਿਸਾਨ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ। -ਫੋਟੋ: ਭਿੰਡਰ
Advertisement
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦੀ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੰਡੀ ਵਿੱਚ ਫਸਲ ਦੀ ਆਮਦ ਅਤੇ ਖ਼ਰੀਦ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ।

ਸ੍ਰੀ ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਫਸਲ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

Advertisement

ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਕੁੱਲ 1886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸੀਜ਼ਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜ ਅਨੁਸਾਰ ਆਰਜ਼ੀ ਖਰੀਦ ਕੇਂਦਰ ਵੀ ਐਲਾਨੇ ਜਾਣਗੇ। ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਬਰਸਟ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਵਿਕਰੀ ਸਮੇਂ ਉਹਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਜ਼ਿਲ੍ਹਾ ਮੰਡੀ ਅਫਸਰ ਅਸਲਮ ਮੁਹੰਮਦ, ਹਰਿੰਦਰ ਸਿੰਘ ਧਬਲਾਨ, ਜਨਰਲ ਸਕੱਤਰ ਨਰੇਸ਼ ਮਿੱਤਲ ਭੋਲਾ, ਆੜ੍ਹਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਦੀਪਕ ਬੰਸਲ ਡਕਾਲਾ ਆਦਿ ਹਾਜ਼ਰ ਸਨ।

Advertisement

Advertisement
×