ਝੋਨੇ ਦੀ ਖਰੀਦ 16 ਤੋਂ ਸ਼ੁਰੂ
ਕਿਸਾਨਾਂ ਨੂੰ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
Advertisement
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ: ਰੂਪਪ੍ਰੀਤ ਕੌਰ ਨੇ ਦੱਸਿਆ ਕਿ 16 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖ਼ਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਡੀਐੱਫਐੱਸਸੀ ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ।
Advertisement
Advertisement