ਝੋਨੇ ਦੀ ਖਰੀਦ: ਪ੍ਰਸ਼ਾਸਨ ਨਮੀ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਾਉਣ ’ਚ ਜੁਟਿਆ

ਡੀਸੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਜਾਰੀ; ਢਿੱਲ ਨਾ ਵਰਤਣ ’ਤੇ ਜ਼ੋਰ

ਝੋਨੇ ਦੀ ਖਰੀਦ: ਪ੍ਰਸ਼ਾਸਨ ਨਮੀ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਾਉਣ ’ਚ ਜੁਟਿਆ

ਪਟਿਆਲਾ ਦੀ ਮੰਡੀ ਵਿੱਚ ਝੋਨੇ ਦੀ ਫਸਲ ਨੂੰ ਸਾਫ਼ ਕਰਦਾ ਹੋਇਆ ਇਕ ਮਜ਼ਦੂਰ। -ਫੋਟੋ: ਪੰਜਾਬੀ ਟ੍ਰਿਬਿਉੂਨ

ਸਰਬਜੀਤ ਸਿੰਘ ਭੰਗੂ

ਪਟਿਆਲਾ, 20 ਅਕਤੂਬਰ

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਖਰੀਦ ਏਜੰਸੀਆਂ, ਮੰਡੀ ਬੋਰਡ ਦੇ ਅਧਿਕਾਰੀਆਂ, ਤਹਿਸੀਲਦਾਰਾਂ ਅਤੇ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ, ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸਮੀਖਿਆ ਕੀਤੀ ਜਿਸ ਦੌਰਾਨ ਮੰਡੀਆਂ ’ਚ ਵਿਕਣ ਲਈ ਲਿਆਂਦੀ ਜਾਣ ਵਾਲ਼ੀ ਫਸਲ ’ਚ ਨਮੀ (ਸਿੱਲ੍ਹ) ਦੀ ਮਾਤਰਾ ਤੈਅ ਮਿਆਰਾਂ ਤੋਂ ਜ਼ਿਆਦਾ ਨਾ ਹੋਣ ਦੇਣ ਦਾ ਖ਼ਾਸ ਖ਼ਿਆਲ ਰੱਖਣ ਲਈ ਵੀ ਆਖਿਆ ਗਿਆ। ਉਨ੍ਹਾਂ ਕਿਹਾ ਕਿ ਕਿਉਂਕਿ ਰਾਤ ਨੂੰ ਹਾਰਵੈਸਟਰ ਕੰਬਾਈਨਾਂ ਦੇ ਕੰਮ ਨਾ ਕਰਨ ’ਤੇ ਪਹਿਲਾਂ ਹੀ ਮਨਾਹੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉ ਸਮੇਤ ਕਿਸਾਨਾਂ ਨੂੰ ਨਮੀ ਸਬੰਧੀ ਵੀ ਜਾਗਰੂਕ ਕਰਕੇ ਇਸ ਦੀ ਮਾਤਰਾ ਦੇ ਨਿਸ਼ਚਿਤ ਮਿਆਰਾਂ ਅਨੁਸਾਰ ਹੀ ਉਪਜ ਦੀ ਆਮਦ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੌਸਮ ਵਿੱਚ ਤਬਦੀਲੀਆਂ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦੇ ਮੱਦੇਨਜ਼ਰ ਨਮੀ ਦੀ ਮਾਤਰਾ ਵੀ ਵਧੇਗੀ। ਇਸ ਲਈ ਜਾਗਰੂਕਤਾ ਜ਼ਰੂਰੀ ਹੈ।

ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦਿਆਂ, ਡੀ.ਐਫ.ਐਸ.ਸੀ. ਮੇਜਰ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਹੁਣ ਤੱਕ 3.06 ਲੱਖ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਦੋਂ ਕਿ 93 ਪ੍ਰਤੀਸ਼ਤ ਫ਼ਸਲ ਦੀ ਖਰੀਦ ਉਪਰੰਤ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਨੇ 89 ਪ੍ਰਤੀਸ਼ਤ ਭੁਗਤਾਨ ਕੀਤੇ ਜਾਣ ਦੀ ਜਾਣਕਾਰੀ ਵੀ ਦਿੱਤੀ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਸੀਜ਼ਨ ਦੇ ਸਿਖ਼ਰ ਦੇ ਮੱਦੇਨਜ਼ਰ ਮੰਡੀਆਂ ’ਚ ਆਮਦ ਦੀ ਤੇਜ਼ੀ ਨੂੰ ਮੁੱਖ ਰੱਖਦੇ ਹੋਏ ਢੁਕਵੇਂ ਪ੍ਰਬੰਧ ਅਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ, ਕਿਉਂਕਿ ਅਜੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 23 ਪ੍ਰਤੀਸ਼ਤ ਆਮਦ ਹੀ ਦਰਜ ਕੀਤੀ ਗਈ ਹੈ। ਉਨ੍ਹਾਂ ਦੂਜੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਨਿਯੁਕਤ ਕੀਤੇ ਗਏ 9 ਉਡਣ ਦਸਤਿਆਂ ਦੇ ਕੰਮ ਦੀ ਸਮੀਖਿਆ ਵੀ ਕੀਤੀ। ਡੀ.ਐਫ.ਐਸ.ਸੀ. ਮੇਜਰ ਕੰਗ ਨੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਫਲਾਇੰਗ ਸਕੁਐਡਜ਼ ਦੁਆਰਾ 2053 ਵਾਹਨਾਂ ਦੀ ਜਾਂਚ ਕੀਤੀ ਗਈ ਹੈ ਜਿਸ ਸਬੰਧੀ ਪੰਜ ਕੇਸ ਵੀ ਦਰਜ ਕੀਤੇ ਗਏ ਹਨ। ਜ਼ਿਲ੍ਹਾ ਮੰਡੀ ਅਤੇ ਇਨਫੋਰਸਮੈਂਟ ਅਫ਼ਸਰ ਅਜੇਪਾਲ ਸਿੰਘ ਬਰਾੜ ਨੇ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਜੀਰੀ ਦੀਆਂ ਸਿਰਫ਼ ਉਨ੍ਹਾਂ ਟਰਾਲੀਆਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ, ਜੋ ਨਮੀ ਦੇ ਤੈਅ ਮਿਆਰਾਂ ਵਿੱਚ ਆਉਣਗੀਆਂ।

ਮੌਸਮ ਦੇ ਸਾਫ ਹੋਣ ਨਾਲ ਮੰਡੀਆਂ ਵਿੱਚ ਝੋਨੇ ਦੀ ਆਮਦ ਹੋਈ ਤੇਜ਼

ਰਾਜਪੁਰਾ (ਪੱਤਰ ਪ੍ਰੇਰਕ): ਇਸ ਖਿੱਤੇ ਵਿੱਚ ਲਗਾਤਾਰ ਦੋ ਦਿਨ ਮੌਸਮ ਦੇ ਵਿਗਾੜ ਦੌਰਾਨ ਝੋਨੇ ਦੀ ਵਾਢੀ ਵਿੱਚ ਆਈ ਖੜੋਤ ਤੋਂ ਬਾਅਦ ਅੱਜ ਮੌਸਮ ਦੇ ਸਾਫ ਹੋਣ ’ਤੇ ਝੋਨੇ ਦੀ ਵਾਢੀ ਵਿੱਚ ਮੁੜ ਤੇਜ਼ੀ ਆਉਣ ਲੱਗੀ ਹੈ। ਇਸ ਦੇ ਨਾਲ ਹੀ ਰਾਜਪੁਰਾ ਅਤੇ ਘਨੌਰ ਦੀਆ ਮੰਡੀਆਂ ਵਿੱਚ ਫਸਲ ਦੀ ਆਮਦ ਵੀ ਤੇਜ਼ ਹੋ ਗਈ ਹੈ। ਮਾਰਕੀਟ ਕਮੇਟੀ ਰਾਜਪੁਰਾ ਅਤੇ ਘਨੌਰ ਦੇ ਸਕੱਤਰ ਜੈ ਵਿਜੈ ਨੇ ਦੱਸਿਆ ਕਿ ਮੌਸਮ ਦੇ ਵਿਗਾੜ ਦੌਰਾਨ ਰਾਜਪੁਰਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਘੱਟ ਕੇ ਇੱਕ ਦਿਨ ਦੌਰਾਨ ਕਰੀਬ 25000 ਕੁਇੰਟਲ ਅਤੇ ਘਨੌਰ ਵਿੱਚ ਨਾਮਾਤਰ ਰਹਿ ਗਈ ਸੀ। ਜਿਹੜੀ ਕਿ ਹੁਣ ਮੁੜ ਤੋਂ ਰਾਜਪੁਰਾ ਵਿੱਚ 70 ਹਜ਼ਾਰ ਕੁਇੰਟਲ ਅਤੇ ਘਨੌਰ ਵਿੱਚ ਕਰੀਬ 8 ਹਜ਼ਾਰ ਕੁਇੰਟਲ ਰੋਜ਼ਾਨਾ ਹੋਣ ਲੱਗੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਦੀ ਮੰਡੀਆਂ ਵਿੱਚ ਸੋਮਵਾਰ ਤੱਕ 7 ਲੱਖ 30 ਹਜ਼ਾਰ ਕੁਇੰਟਲ ਅਤੇ ਘਨੌਰ ਦੀਆਂ ਮੰਡੀਆਂ ਵਿੱਚ 1 ਲੱਖ 65 ਹਜ਼ਾਰ ਕੁਇੰਟਲ ਝੋਨੇ ਦੀ ਖਰੀਦ ਹੋਈ। ਪ੍ਰੰਤੂ ਇਹ ਝੋਨੇ ਦੀ ਆਮਦ ਪਿਛਲੇ ਸਾਲ ਇਸੇ ਤਰੀਕ ਤੱਕ ਆਮਦ ਹੋਏ ਝੋਨੇ ਤੋਂ ਘੱਟ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਝੋਨੇ ਵਿੱਚੋਂ 75 ਫੀਸਦੀ ਦੀ ਚੁਕਾਈ ਹੋ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All