DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਚ ਭਾਗ ਚੰਦ ਗੱਜੂ ਖੇੜਾ ਨੇ ਕਾਂਗਰਸ ਛੱਡੀ

ਹਲਕਾ ਰਾਜਪੁਰਾ ਵਿੱਚ ਕਾਂਗਰਸ ਦੇ ਮੌਜੂਦਾ ਪੰਚ ਭਾਗ ਚੰਦ ਗੱਜੂ ਖੇੜਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਦੇ ਪੁੱਤਰ ਐਡਵੋਕੇਟ ਲਵੀਸ ਮਿੱਤਲ ਨੇ ਭਾਗ...

  • fb
  • twitter
  • whatsapp
  • whatsapp
Advertisement

ਹਲਕਾ ਰਾਜਪੁਰਾ ਵਿੱਚ ਕਾਂਗਰਸ ਦੇ ਮੌਜੂਦਾ ਪੰਚ ਭਾਗ ਚੰਦ ਗੱਜੂ ਖੇੜਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਦੇ ਪੁੱਤਰ ਐਡਵੋਕੇਟ ਲਵੀਸ ਮਿੱਤਲ ਨੇ ਭਾਗ ਚੰਦ ਨੂੰ ਪਾਰਟੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਐਡਵੋਕੇਟ ਲਵੀਸ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਕਾਰਨ ਆਮ ਜਨਤਾ ਵਿੱਚ ਭਰੋਸਾ ਵਧਿਆ ਹੈ। ਭਾਗ ਚੰਦ ਨੇ ਵੀ ਕਿਹਾ ਕਿ ਉਹ ਵਿਕਾਸ ਅਤੇ ਪਾਰਦਰਸ਼ੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਸਾਬਕਾ ਸਰਪੰਚ ਰਿੱਕੀ, ਗੁਰਮੀਤ ਸਿੰਘ, ਧਰਮਿੰਦਰ ਸਿੰਘ ਅਤੇ ਗੁਰਤੇਜ ਸਿੰਘ ਮੌਜੂਦ ਸਨ।

Advertisement
Advertisement
×