ਗੁਰਦੁਆਰਾ ਦੂਖਨਿਵਾਰਨ ਸਾਹਿਬ ’ਚ ਪੰਚਮੀ ਮਨਾਈ
ਸਰਬਜੀਤ ਸਿੰਘ ਭੰਗੂ ਪਟਿਆਲਾ, 2 ਅਪਰੈਲ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿੱਚ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਦੀ ਅਗਵਾਈ ਹੇਠ ਸੰਗਤ ਵੱਲੋਂ ਪੰਚਮੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਤੜਕੇ ਕਿਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ...
ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਅਪਰੈਲ
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿੱਚ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਦੀ ਅਗਵਾਈ ਹੇਠ ਸੰਗਤ ਵੱਲੋਂ ਪੰਚਮੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਤੜਕੇ ਕਿਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਆਨੀ ਪ੍ਰਿਤਪਾਲ ਸਿੰਘ ਨੇ ਕਥਾ ਪ੍ਰਵਾਹ ਰਾਹੀਂਂ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਸੰਗਤ ਨੇ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪੰਚਮੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਜੋਤੀ-ਜੋਤਿ ਪੁਰਬ ਵੀ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ’ਚ ਛੇਵੇਂ ਪਾਤਸ਼ਾਹ ਦੇ ਜੀਵਨ ’ਤੇ ਚਾਨਣਾ ਪਾਇਆ। ਮੈਨੇਜਰ ਜੱਫਰਵਾਲ ਨੇ ਪੰਚਮੀ ਦੱਸਿਆ ਕਿ ਵਿਸਾਖੀ ਪੁਰਬ ਮੌਕੇ ਖਾਲਸੇ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਅਖੰਡ ਪਾਠ ਸਾਹਿਬ ਪਾਠ, ਧਾਰਮਿਕ ਦੀਵਾਨ ਅਤੇ ਸਮਾਗਮ ਕਰਵਾਉਣ ਸਮੇਤ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਇਸ ਦੌਰਾਨ ਮੌਕੇ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ ਤੇ ਮਨਜੀਤ ਸਿੰਘ ਪਵਾਰ ਆਦਿ ਮੌਜੂਦ ਸਨ।

