ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮਤੇ ਪਾਸ

ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮਤੇ ਪਾਸ

ਚੌਕੀ ਇੰਚਾਰਜ ਮਨਜੀਤ ਸਿੰਘ ਨੂੰ ਮਤੇ ਦੀ ਕਾਪੀ ਸੌਂਪਦੇ ਹੋਏ ਕਸਬਾ ਬਹਾਦਰਗੜ੍ਹ ਦੀ ਪੰਚਾਇਤ ਦੇ ਨੁਮਾਇੰਦੇ।

ਸਰਬਜੀਤ ਸਿੰਘ ਭੰਗੂ

ਪਟਿਆਲਾ, 8 ਅਪਰੈਲ

ਜ਼ਿਲ੍ਹਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਥਾਣਾ ਸਦਰ ਪਟਿਆਲਾ ਦੇ ਅਧੀਨ ਪੈਂਦੀ ਪੁਲੀਸ ਚੌਕੀ ਦੇ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠਲੀਆਂ ਪੁਲੀਸ ਟੀਮਾਂ ਨੇ ਇਲਾਕੇ ਦੇ ਦੋ ਦਰਜਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰੇਰ ਕੇ ਨਸ਼ਾ ਤਸਕਰੀ ਕਰਨ ਵਾਲ਼ਿਆਂ ਦੇ ਕੇੇਸਾਂ ਦੀ ਪੈਰਵੀ ਨਾ ਕਰਨ ਸਬੰਧੀ ਮਤੇ ਪਵਾਏ ਗਏ ਹਨ। ਡੀਐੱਸਪੀ ਆਰ ਅਜੈਪਾਲ ਸਿੰਘ ਨੇ ਇਸ ਸਬੰਧੀ ਚੌਕੀ ਇੰਚਾਰਜ ਮਨਜੀਤ ਸਿੰਘ ਦੀ ਟੀਮ ਦੀ ਸ਼ਲਾਘਾ ਵੀ ਕੀਤੀ। ਉਧਰ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਸਬਾ ਬਾਦਰਗਗੜ੍ਹ, ਹਰਗੋਬਿੰਦਪੁਰ, ਹੀਰਾ ਨਗਰ, ਮਹਿਮਦਪੁਰ, ਨਿਊ ਮਹਿਮਦਪੁਰ, ਆਲਮਪੁਰ ਸਮੇਤ 22 ਪੰਚਾਇਤਾਂ ਨੇ ਅਜਿਹੇ ਮਤੇ ਪਾ ਕੇ ਪੁਲੀਸ ਨੂੰ ਸੌਂਪ ਦਿੱਤੇ ਹਨ। ਜਿਸ ਦੌਰਾਨ ਉਨ੍ਹਾਂ ਨੇ ਆਪੋ ਆਪਣੇ ਪਿੰਡਾਂ ਵਿਚੋਂ ਨਸ਼ਾ ਤਸਕਰੀ ਦੇ ਕੇਸ ਵਿਚ ਫੜੇ ਜਾਣ ਵਾਲ਼ੇ ਕਿਸੇ ਵੀ ਵਿਅਕਤੀ ਦੇ ਕੇਸ ਦੀ ਪਿੰਡ ਦੇ ਕਿਸੇ ਵੀ ਵਸਨੀਕ ਵੱਲੋਂ ਪੈਰਵੀ ਨਾ ਕਰਨ ਦੇ ਮਤੇ ਪਾਏ ਹਨ। ਇਸ ਦੌਰਾਨ ਹੀ ਇਹ ਵੀ ਪ੍ਰਣ ਕੀਤਾ ਗਿਆ ਹੈ ਕਿ ਕੋਈ ਵੀ ਵਿਅਕਤੀ ਅਜਿਹੇ ਵਿਅਕਤੀ ਦੀ ਜ਼ਮਾਨਤ ਨਹੀਂ ਕਰਵਾਏਗਾ। ਇਸੇ ਮੌਕੇ ਇਲਾਕੇ ਦੇ ਕਾਂਗਰਸ ਆਗੂ ਬਲਿਹਾਰ ਸ਼ਮਸ਼ਪੁਰ, ਸੁਰਮੁਖ ਸਿੰਘ ਦੌਣਕਲਾਂ, ਅਕਾਲੀ ਆਗੂ ਬਲਵਿੰਦਰ ਸਿੰਘ ਦੌਣਕਲਾਂ, ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਹਰਪਾਲਪੁਰ, ਗੁਰਜੰਟ ਸਿੰਘ ਨੂਰਖੇੜੀਆਂ ਹਾਜ਼ਰ ਸਨ।

ਦਰਜਨਾਂ ਪੰਚਾਇਤਾਂ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਈ ਮਤੇ ਪੇਸ਼

ਘੱਗਾ (ਸ਼ਾਹਬਾਜ਼ ਸਿੰਘ): ਇਲਾਕੇ ਦੀਆਂ ਦਰਜਨਾਂ ਪੰਚਾਇਤਾਂ ਨੇ ਨਸ਼ਿਆਂ ਖਿਲਾਫ਼ ਇਕਜੁਟਤਾ ਜ਼ਾਹਿਰ ਕਰਦਿਆਂ ਫੈਸਲਾ ਕੀਤਾ ਹੈ ਕਿ ਪਿੰਡ ਦਾ ਕੋਈ ਵੀ ਵਿਅਕਤੀ ਜੇ ਨਸ਼ਿਆਂ ਦਾ ਕਾਰੋਬਾਰ ਕਰਦਾ ਹੋਇਆ ਫੜਿਆ ਗਿਆ ਤਾਂ ਪੰਚਾਇਤ ਵੱਲੋਂ ਉਸ ਦੀ ਜ਼ਮਾਨਤ ਲਈ ਕੋਈ ਨਹੀਂ ਜਾਵੇਗਾ। ਇਸ ਸਬੰਧੀ ਸਰਪੰਚ ਯੂਨੀਅਨ ਬਲਾਕ ਸਮਾਣਾ ਦੇ ਪ੍ਰਧਾਨ ਕੀਮਤ ਸਿੰਘ ਸਰਪੰਚ ਹਰਚੰਦਪੁਰਾ ਨੇ ਕਿਹਾ ਕਿ ਹਰ ਪਿੰਡ ਦੀ ਪੰਚਾਇਤ ਵੱਲੋਂ ਇਹ ਫੈਸਲਾ ਜ਼ਰੂਰੀ ਕੀਤਾ ਗਿਆ ਹੈ ਕਿ ਪਿੰਡ ਵਿਚ ਨਸ਼ਿਆਂ ਖਿਲਾਫ ਬੈਨਰ ਲਾਏ ਜਾਣਗੇ ਤੇ ਨਸ਼ਿਆਂ ਨਾਲ ਜੁੜੇ ਵਿਅਕਤੀ ਦੀ ਕੋਈ ਵੀ ਜ਼ਮਾਨਤ ਦੇਣ ਲਈ ਪੁਲੀਸ ਕੋਲ ਪਹੁੰਚ ਨਹੀਂ ਕਰੇਗਾ। ਉਨ੍ਹਾਂ ਕਿਹਾ ਇਸ ਸਬੰਧੀ ਪੰਚਾਇਤਾਂ ਨੇ ਮਤੇ ਪਾ ਕੇ ਪੁਲੀਸ ਨੂੰ ਸੌਂਪ ਦਿੱਤੇ ਹਨ। ਘੱਗਾ ਦੇ ਐੱਸਐੱਚਓ ਸੁਖਦੇਵ ਸਿੰਘ ਨੇ ਇਸ ਸਬੰਧੀ ਪੰਚਾਇਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਜਲਾਲਪੁਰ,ਯਾਦਵਿੰਦਰ ਸਿੰਘ ਛਬੀਲਪੁਰ,ਲਖਵਿੰਦਰ ਸਿੰਘ ਹਰਚੰਦਪੁਰਾ ਤੇ ਪੁਲੀਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਗੁਰਮੀਤ ਸਿੰਘ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All