ਖੇਤਰੀ ਪ੍ਰਤੀਨਿਧ
ਪਟਿਆਲਾ, 14 ਸਤੰਬਰ
ਸਰਪੰਚਾਂ ਪੰਚਾਂ ਦੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਦੀ ਕੜੀ ਵਜੋਂ ‘ਸਰਪੰਚ ਪੰਚਾਇਤ ਯੂਨੀਅਨ ਪੰਜਾਬ’ ਵੱਲੋਂ 15 ਸਤੰਬਰ ਨੂੰ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦਾ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਪ੍ਰੈਸ ਕਾਨਫਰੰਸ ਦੌਰਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ ਅਤੇ ਸਾਥੀਆਂ ਨੇ ਕੀਤਾ। ਪ੍ਰਧਾਨ ਨੇ ਦੱਸਿਆ ਕਿ ਸਰਪੰਚਾਂ ਦੀਆਂ ਮੁੱਖ ਮੰਗਾਂ ’ਚ ਸਰਪੰਚਾਂ ਦੇ ਬੀਮੇ ਸਮੇਤ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕਰਵਾਉਣਾ ਅਤੇ ਕਈ ਹੋਰ ਮਸਲੇ ਸ਼ਾਮਲ ਹਨ। ਇਸ ਮੌਕੇ ਰਵਿੰਦਰ ਸਿੰਘ, ਰੁਪਿਆਰ ਧੂਰਾ, ਹਰਦੀਪ ਝੂੰਬ ਆਦਿ ਸ਼ਾਮਲ ਸਨ।