ਵੀਸੀਜ਼ ਦੇ ਪੈਨਲ ਵੱਲੋਂ ਓਪਨ ਯੂਨੀਵਰਸਿਟੀ ਦਾ ਦੌਰਾ
ਪੱਤਰ ਪ੍ਰੇਰਕ
ਪਟਿਆਲਾ, 11 ਜੁਲਾਈ
ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਪਟਿਆਲਾ ਵਿੱਚ ਵਾਈਸ-ਚਾਂਸਲਰਜ਼ ਦੀ ਮੀਟ ਹੋਈ। ਪ੍ਰੋ. (ਡਾ.) ਰਤਨ ਸਿੰਘ, ਵਾਈਸ-ਚਾਂਸਲਰ, ਓਪਨ ਯੂਨੀਵਰਸਿਟੀ, ਪਟਿਆਲਾ ਨੇ ਇਸ ਮੀਟ ਦੀ ਪ੍ਰਧਾਨਗੀ ਕੀਤੀ। ਇਸ ਮੀਟ ਦਾ ਉਦੇਸ਼ ਅਕਾਦਮਿਕ ਉੱਤਮਤਾ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਾ ਸੀ।
ਵਾਈਸ-ਚਾਂਸਲਰਾਂ ਦੇ ਪੈਨਲ ਦੀ ਅਗਵਾਈ ਪ੍ਰੋਫੈਸਰ (ਡਾ.) ਰਾਜੀਵ ਸੂਦ, ਵਾਈਸ-ਚਾਂਸਲਰ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨੇ ਕੀਤੀ। ਪੈਨਲ ਵਿੱਚ ਚਾਰ ਯੂਨੀਵਰਸਿਟੀਆਂ ਦੇ ਪ੍ਰਤੀਨਿਧੀ ਸ਼ਾਮਲ ਸਨ, ਜਿਨ੍ਹਾਂ ਵਿੱਚ ਸ. ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਡੀਨ ਰਿਸਰਚ ਐਂਡ ਡਿਵੈਲਪਮੈਂਟ ਗੁਰਦਾਸਪੁਰ; ਡਾ. ਦਿਲਬਾਗ ਸਿੰਘ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਐਸੋਸੀਏਟ ਡੀਨ ਡਾ. ਅਮਿਤ ਭਾਟੀਆ ਅਤੇ ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਪ੍ਰੋਫੈਸਰ ਨੀਲਕੰਠ ਗਰੋਵਰ ਸ਼ਾਮਲ ਸਨ। ਪ੍ਰੋ. ਰਤਨ ਸਿੰਘ, ਵਾਈਸ-ਚਾਂਸਲਰ ਨੇ ਸਾਰਿਆਂ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ, ‘ਯੂਨੀਵਰਸਿਟੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦਾ ਪ੍ਰਚਾਰ ਕਰ ਰਹੀ ਹੈ ਅਤੇ ਸਿੱਖਿਆ ਨੂੰ ਵਧੇਰੇ ਪਹੁੰਚ ਯੋਗ ਬਣਾ ਰਹੀ ਹੈ।’ ਉਨ੍ਹਾਂ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਵਿੱਦਿਅਕ ਸੰਸਥਾਵਾਂ ਦੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਨਵੀਨਤਾਕਾਰੀ, ਸਮਾਵੇਸ਼ੀ ਅਤੇ ਪ੍ਰਭਾਵ-ਆਧਾਰਿਤ ਸਿਖਲਾਈ ਮਾਡਲਾਂ ਰਾਹੀਂ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਵਿੱਦਿਅਕ ਸੰਸਥਾਵਾਂ ਦੀ ਭੂਮਿਕਾ ਬਾਰੇ ਗੱਲ ਕੀਤੀ। ਯੂਨੀਵਰਸਿਟੀ ਦੇ ਸਭ ਤੋਂ ਵਧੀਆ ਅਭਿਆਸਾਂ ਅਤੇ ਸਹੂਲਤਾਂ ਨੂੰ ਦਰਸਾਉਂਦੀ ਪੇਸ਼ਕਾਰੀ ਤੋਂ ਬਾਅਦ ਯੂਨੀਵਰਸਿਟੀ ਦੀ ਫੈਕਲਟੀ ਵੱਲੋਂ ਪ੍ਰਬੰਧਕੀ ਬਲਾਕ, ਪ੍ਰੀਖਿਆ ਸ਼ਾਖਾ ਅਤੇ ਅਕਾਦਮਿਕ ਬਲਾਕ ਦਾ ਦੌਰਾ ਕਰਵਾਇਆ ਗਿਆ।