ਪਨਗਰੇਨ ਦੇ ਚੇਅਰਮੈਨ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ਼ ਅਤੇ ਫ਼ੀਲਡ ਸਟਾਫ਼ ਨਾਲ ਮੀਟਿੰਗ ਕਰਕੇ ਫ਼ੀਲਡ ਸਟਾਫ਼ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ। ਪਟਿਆਲਾ ਫੂਡ ਸਪਲਾਈ ਮਹਿਕਮੇ ਦੇ...
Advertisement
ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ਼ ਅਤੇ ਫ਼ੀਲਡ ਸਟਾਫ਼ ਨਾਲ ਮੀਟਿੰਗ ਕਰਕੇ ਫ਼ੀਲਡ ਸਟਾਫ਼ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ। ਪਟਿਆਲਾ ਫੂਡ ਸਪਲਾਈ ਮਹਿਕਮੇ ਦੇ ਅਧਿਕਾਰੀਆਂ ਨਾਲ ਹੋਈ ਇਸ ਮੀਟਿੰਗ ਵਿੱਚ ਫ਼ੀਲਡ ਸਟਾਫ਼ ਨੇ ਆਪਣੀਆਂ ਮੁਸ਼ਕਲਾਂ ਬਾਰੇ ਚੇਅਰਮੈਨ ਪਨਗਰੇਨ ਨੂੰ ਜਾਣੂ ਕਰਵਾਇਆ ਅਤੇ ਦਫ਼ਤਰ ਸਟਾਫ਼ ਨੇ ਵੀ ਆਪਣੀਆਂ ਸਮੱਸਿਆਵਾਂ ਬਾਰੇ ਚੇਅਰਮੈਨ ਨਾਲ ਵਿਚਾਰ ਚਰਚਾ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਇੱਕ ਬਾਰਡਰ ਜ਼ਿਲ੍ਹਾ ਹੋਣ ਕਾਰਨ ਚੌਲਾਂ ਦੇ ਸੀਜ਼ਨ ਵਿੱਚ ਬਾਹਰ ਤੋਂ ਆ ਰਹੀ ਚੌਲਾਂ ਦੀ ਫ਼ਸਲ ਇੱਕ ਵੱਡੀ ਸਮੱਸਿਆ ਬਣ ਜਾਂਦੀ ਹੈ ਜਿਸ ਨੂੰ ਰੋਕਣ ਦੇ ਲਈ ਸਰਕਾਰ ਵੱਲੋਂ ਅਤੇ ਫੂਡ ਸਪਲਾਈ ਮਹਿਕਮੇ ਵੱਲੋਂ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ, ਇਹਨਾਂ ਉੱਪਰ ਵੀ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਸਾਰੇ ਮੁੱਦਿਆਂ ਉੱਪਰ ਡੂੰਘਾ ਵਿਚਾਰ ਕਰਦੇ ਹੋਏ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਉਹ ਉਹਨਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਲੈ ਕੇ ਜਾਣਗੇ। ਚੇਅਰਮੈਨ ਵੱਲੋਂ ਆਪਣੇ ਦਫ਼ਤਰ ਦਾ ਵੱਟਸਐਪ ਨੰਬਰ 8727000849 ਜਾਰੀ ਕੀਤਾ ਗਿਆ।
Advertisement
Advertisement