ਦੇਵੀਗੜ੍ਹ (ਪੱਤਰ ਪ੍ਰੇਰਕ): ਹਲਕਾ ਸਨੌਰ ਦੇ ਪਿੰਡ ਅਕਬਰਪੁਰ ਅਫਗਾਨਾਂ ਵਿਖੇ ਅੱਜ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਕਾਂਗਰਸ ਪਾਰਟੀ ਨੂੰ ਛੱਡ ਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਵਿੱਚ ਗੁਰਮੇਲ ਸਿੰਘ ਸਰਪੰਚ, ਯਾਦਵਿੰਦਰ ਸਿੰਘ ਅਕਬਰਪੁਰ, ਕੁਲਦੀਪ ਸਿੰਘ, ਸਤਨਾਮ ਤੇ ਸੁਬੇਗ ਸਿੰਘ ਆਦਿ ਆਪਣੇ ਪਰਿਵਾਰਾਂ ਨਾਲ ਸ਼ਾਮਲ ਹੋਏ ਹਨ। ਇਨ੍ਹਾਂ ਨੂੰ ਵਿਧਾਇਕ ਪਠਾਣਮਾਜਰਾ ਨੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਨੂੰ ‘ਆਪ’ ਪਾਰਟੀ ਵਿੱਚ ਪੂਰਾ ਮਾਣ ਤੇ ਸਤਿਕਾਰ ਮਿਲੇਗਾ। ਇਸ ਮੌਕੇ ਹਰਦੇਵ ਸਿੰਘ ਘੜਾਮ, ਬਲਜੀਤ ਸਿੰਘ ਝੁੱਗੀਆਂ, ਸਿਮਰਜੀਤ ਸਿੰਘ ਸੋਹਲ, ਗੁਰਪ੍ਰੀਤ ਗੂਰੀ ਪੀ.ਏ ਤੇ ਹੋਰ ਆਗੂ ਵੀ ਮੌਜੂਦ ਸਨ।