DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Patiala: ਸਕੂਲ ਬੱਸ ਦੀ ਟੱਕਰ ਕਾਰਨ 2 ਵਿਦਿਆਰਥੀਆਂ ਦੀ ਮੌਤ, ਡਰਾਈਵਰ ਫਰਾਰ

ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ

  • fb
  • twitter
  • whatsapp
  • whatsapp
featured-img featured-img
ਧਰਨਾ ਦਿੰਦੇ ਹੋਏ ਪਰਿਵਾਰਕ ਮੈਂਬਰ ਤੇ ਹੋਰ ਲੋਕ।
Advertisement
ਜ਼ਿਲ੍ਹੇ ਦੇ ਪਾਤੜਾਂ ਨੇੜਲੇ ਪਿੰਡ ਖਾਨੇਵਾਲ ਵਿਖੇ ਪਾਤੜਾਂ- ਜਾਖਲ ਰੋਡ ਤੇ ਅੱਜ ਸਵੇਰੇ ਵਾਪਰੇ ਇੱਕ ਹਾਦਸੇ ਦੌਰਾਨ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥੀ ਪਿੰਡ ਹਰਿਆਊ ਕਲਾਂ ਤੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੰਗਾ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਬਾਰਵੀਂ ਕਲਾਸ ਦੇ ਵਿਦਿਆਰਥੀ ਸਨ।
ਮ੍ਰਿਤਕਾਂ ਦੀ ਪਹਿਛਾਣ ਮੋਹਿਤ ਕੁਮਾਰ ਅਤੇ ਪ੍ਰਿੰਸ ਕੁਮਾਰ ਵਜੋਂ ਹੋਈ ਹੈ। ਮੋਹਿਤ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਬੱਸ ਕਰੀਬ 50 ਫੁੱਟ ਦੂਰੀ ਤੱਕ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੂੰ ਘੜੀਸ ਕੇ ਲੈ ਗਈ। ਬੱਸ ਮੂਣਕ ਨੇੜਲੇ ਪਿੰਡ ਹਮੀਰਗੜ੍ਹ ਦੇ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਦੱਸੀ ਜਾਂਦੀ ਹੈ।
ਹਾਦਸੇ ਦੌਰਾਨ ਦੋਵਾਂ ਦੀ ਮੌਤ ਹੋ ਗਈ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਸੀਐਚਸੀ ਪਾਤੜਾਂ ਭੇਜਿਆ ਗਿਆ ਹੈ। ਇਸ ਹਾਦਸੇ ਦੌਰਾਨ ਸਕੂਲ ਬੱਸ ਵਿਚਲੇ ਬੱਚੇ ਸੁਰੱਖਿਅਤ ਹਨ।

ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਪਾਤੜਾਂ - ਜਾਖਲ ਸੜਕ 'ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਉਹ ਡਰਾਈਵਰ ਅਤੇ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਹਨਾਂ ਦੀ ਫੌਰੀ ਗਿਰਫਤਾਰੀ ਦੀ ਮੰਗ ਕਰ ਰਹੇ ਹਨ। ਪਟਿਆਲਾ ਐੱਸਐੱਸਪੀ ਦਫਤਰ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲੀਸ ਨੇ ਆਵਾਜਾਈ ਲਈ ਬਦਲਵੇਂ ਪ੍ਰਬੰਧ ਕੀਤੇ ਹਨ।

ਥਾਣਾ ਮੁਖੀ ਪਾਤੜਾਂ ਦੇ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਮੌਕੇ ਉੱਤੇ ਪੁੱਜੀ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ 25 ਸੀਟਾਂ ਵਾਲੀ ਬੱਸ 45 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਮੌਕੇ ਉਥੇ ਪਹੁੰਚੇ ਸਕੂਲ ਪ੍ਰਿੰਸੀਪਲ ਉੱਤੇ ਦੁਰਵਿਵਹਾਰ ਦੇ ਦੋਸ਼ ਵੀ ਲੋਕਾਂ ਵੱਲੋਂ ਲਗਾਏ ਗਏ। ਗੁੱਸੇ ਵਿੱਚ ਆਏ ਲੋਕਾਂ ਵੱਲੋਂ ਪਾਤੜਾਂ ਜਾਖਲ ਰੋਡ ਉੱਤੇ ਆਵਾਜਾਈ ਠੱਪ ਕਰਕੇ ਕਥਿਤ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
Advertisement
Advertisement
×