ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਜਨਵਰੀ
ਪਟਿਆਲਾ ਜ਼ਿਲ੍ਹੇ ਦੇ ਬਹੁਤ ਚਰਚਿਤ ਨੌਜਵਾਨ ਆਗੂ ਸੁਖਪਾਲ ਸਿੰਘ ਪਾਲਾ ਅੱਜ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਹ ਐਲਾਨ ਉਨ੍ਹਾਂ ਨੇ ਘਨੌਰ ਦੇ ਕਾਂਗਰਸੀ ਵਿਧਾਇਕ ਅਤੇ ਉਮੀਦਵਾਰ ਮਦਨ ਲਾਲ ਜਲਾਲਪੁਰ ਦੀ ਮੌਜੂਦਗੀ ਵਿਚ ਪਿੰਡ ਭਾਵਰਾ ਵਿਖੇ ਕਰਵਾਏ ਸਮਾਗਮ ਦੌਰਾਨ ਕੀਤਾ।