ਗੁਰਨਾਮ ਸਿੰਘ ਅਕੀਦਾ
ਪਟਿਆਲਾ, 5 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਅੱਜ ਇਥੇ ਬਿਕਰਮ ਸਿੰਘ ਮਜੀਠੀਆ ਦੇ ਪੱਖ ਵਿਚ ਸਕੱਤਰੇਤ ਤੋਂ ਜੇਲ੍ਹ ਤੱਕ ਮਾਰਚ ਕਰਦਿਆਂ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਲਾਨ ਕੀਤਾ ਕਿ 10 ਮਾਰਚ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਵਿਚ ਦਰਜ ਸਾਰੇ ਝੂਠੇ ਕੇਸਾਂ ਦੀ ਜਾਂਚ ਕਰਵਾ ਕੇ ਬੇਗੁਨਾਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਮਜੀਠੀਆ ਦੇ ਪੱਖ ਵਿਚ ਅਵਾਜ਼ ਬੁਲੰਦ ਕਰਨ ਦੀ ਵਾਰੀ ਹਲਕਾ ਸਮਾਣਾ ਦੀ ਸੀ। ਜ਼ਿਕਰਯੋਗ ਹੈ ਕਿ ਮਜੀਠੀਆ ਨਸ਼ਾ ਤਸਕਰੀ ਕੇਸ ’ਚ ਇਥੇ ਜੇਲ੍ਹ ਵਿਚ ਹੈ। ਇਸ ਵੇਲੇ ਦਲ ਦੇ ਸੂਬਾ ਮੀਤ ਪ੍ਰਧਾਨ ਫੌਜਇੰਦਰ ਸਿੰਘ ਮੁਖਮੈਲਪੁਰਾ, ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ ਨੇ ਸੰਬੋਧਨ ਕੀਤਾ।