ਗੁਰਨਾਮ ਸਿੰਘ ਅਕੀਦਾ
ਪਟਿਆਲਾ, 31 ਦਸੰਬਰ
ਅੱਜ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਤੋਂ ਚਿਲਡਰਨ ਮੈਮੋਰੀਅਲ ਚੌਕ ਤਕ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸ਼ਾਂਤੀ ਮਾਰਚ ਕਢਿਆ ਗਿਆ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਿਚ ਕੁਰਸੀ ਦੀ ਲੜਾਈ ਚੱਲ ਰਹੀ ਹੈ, ਜਿਸ ਕਰਕੇ ਕਾਂਗਰਸ ਦੀਆਂ ਜੜ੍ਹਾਂ ਖੋਖਲੀਆਂ ਹੋ ਚੁੱਕੀਆਂ ਹਨ। ਹੁਣ ਆਮ ਆਦਮੀ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਪੁੱਟ ਦੇਵੇਗਾ। ਉਨ੍ਹਾਂ ਨੇ ਕਿਹਾ ਪੰਜਾਬ ’ਚ ਬੰਬ ਧਮਾਕੇ ਹੋ ਰਹੇ ਹਨ, ਬੇਅਦਬੀਆਂ ਹੋ ਰਹੀਆਂ ਹਨ ਪਰ ਪੰਜਾਬ ਦੀ ਕਾਂਗਰਸ ਸਰਕਾਰ ਇੰਨੀ ਕਮਜ਼ੋਰ ਹੋ ਗਈ ਹੈ ਕੇ ਕਿਸੇ ਅਪਰਾਧੀ ਦੀ ਤੱਕ ਨਹੀਂ ਜਾ ਰਹੀ। ਇਥੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਬੰਬ ਕਾਂਡ ਤੇ ਬੇਅਦਬੀ ਕਾਂਡ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਾਉਣਗੇ।