
ਪਟਿਆਲਾ ਦੀ ਐੱਸਬੀਆਈ ਮਿੰਨੀ ਸਕੱਤਰੇਤ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਰਕਰ।
ਖੇਤਰੀ ਪ੍ਰਤੀਨਿਧ
ਪਟਿਆਲਾ, 6 ਫਰਵਰੀ
ਕਾਂਗਰਸ ਵੱਲੋਂ ਭਾਜਪਾ ਦੀਆਂ ਇੱਥੇ ਐੱਸਬੀਆਈ ਮਿੰਨੀ ਸਕੱਤਰੇਤ ਵਿੱਚ ਮੋਦੀ ਸਰਕਾਰ ਖਿਲਾਫ਼ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਆਦੇਸ਼ਾਂ ’ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਐੱਸਬੀਆਈ ਮਿੰਨੀ ਸਕੱਤਰੇਤ ਵਿੱਚ ਮੋਦੀ ਸਰਕਾਰ ਖਿਲਾਫ਼ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਭ੍ਰਿਸ਼ਟ ਕਾਰੋਬਾਰੀਆਂ ਦੀ ਸਰਕਾਰ ਵੱਲੋਂ ਕਥਿਤ ਹਮਾਇਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ