ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਅਪਰੈਲ
ਸੁਤੰਤਰਤਾ ਸੈਨਾਨੀਆਂ ਦੇ ਉਤਰਾਧਿਕਾਰੀਆਂ ਦੇ ਵਫ਼ਦ ਨੇ ਅੱਜ ਇਥੇ ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਿੱਥੇ ਕੁਝ ਹੋਰ ਮਸਲੇ ਵਿਚਾਰੇ ਗਏ ਉਥੇ ਵਫ਼ਦ ਨੇ ਮਿੰਨੀ ਸਕੱਤਰੇਤ ਵਿਖੇ ਸੁਤੰਤਰਤਾ ਸੈਨਾਨੀਆਂ ਦੀਆਂ ਫੋਟੋਆਂ ਲਗਾਉਣ ਦੀ ਮੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਜਲਦੀ ਹੀ ਸੁਤੰਤਰਤਾ ਸੈਲਾਨੀਆਂ ਦੀਆਂ ਫੋਟੋਆਂ ਢੁਕਵੇਂ ਸਥਾਨ ’ਤੇ ਲਾਉਣ ਦਾ ਭਰੋਸਾ ਦਿਵਾਇਆ। ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੈਨਾਨੀਆਂ ਦੇ ਉਤਰਾਧਿਕਾਰੀਆਂ ਦੀਆਂ ਕੁਝ ਹੋਰ ਮੰਗਾਂ ਵੀ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਅਸਿਸਟੈਂਟ ਕਮਿਸ਼ਨਰ (ਅੰਡਰ ਟ੍ਰੇਨਿੰਗ) ਚੰਦਰ ਜੋਤੀ ਮੌਜੂਦ ਰਹੇ। ਇਸ ਮੌਕੇ ਸੰਸਥਾ ਦੇ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਸਮੇਤ ਕਈ ਹੋਰ ਅਹੁਦੇਦਾਰ ਵੀ ਮੌਜੂਦ ਸਨ।