Patiala: ਥਾਰ ਪਾਰਕਿੰਗ ਨੂੰ ਲੈ ਕੇ ਵਿਵਾਦ: ਦੁਕਾਨਦਾਰ ਨੂੰ ਗੋਲੀ ਮਾਰ ਕੀਤਾ ਜ਼ਖ਼ਮੀ
ਇੱਥੋਂ ਦੇ ਲੀਲਾ ਭਵਨ ਇਲਾਕੇ ਵਿੱਚ ਗੱਡੀ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਕਾਰ ਚਾਲਕ ਨੇ ਦੁਕਾਨਦਾਰ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਜ਼ਖ਼ਮੀ ਦੀ ਪਛਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਕਾਰ ਲਾਈਫ਼ ਸ਼ੋਅਰੂਮ ਦਾ...
Advertisement
ਇੱਥੋਂ ਦੇ ਲੀਲਾ ਭਵਨ ਇਲਾਕੇ ਵਿੱਚ ਗੱਡੀ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਕਾਰ ਚਾਲਕ ਨੇ ਦੁਕਾਨਦਾਰ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਜ਼ਖ਼ਮੀ ਦੀ ਪਛਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਕਾਰ ਲਾਈਫ਼ ਸ਼ੋਅਰੂਮ ਦਾ ਮਾਲਕ ਹੈ। ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨਜ਼ ਦੀ ਪੁਲੀਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×

