ਪਟਿਆਲਾ ਜ਼ਿਲ੍ਹੇ ਨੂੰ ਸਰਕਾਰ ਵਿੱਚ ਦੋ ਹੋਰ ਅਹਿਮ ਨੁਮਾਇੰਦਗੀਆਂ ਮਿਲੀਆਂ : The Tribune India

ਪਟਿਆਲਾ ਜ਼ਿਲ੍ਹੇ ਨੂੰ ਸਰਕਾਰ ਵਿੱਚ ਦੋ ਹੋਰ ਅਹਿਮ ਨੁਮਾਇੰਦਗੀਆਂ ਮਿਲੀਆਂ

ਪਟਿਆਲਾ ਜ਼ਿਲ੍ਹੇ ਨੂੰ ਸਰਕਾਰ ਵਿੱਚ ਦੋ ਹੋਰ ਅਹਿਮ ਨੁਮਾਇੰਦਗੀਆਂ ਮਿਲੀਆਂ

ਹਰਚੰਦ ਸਿੰਘ, ਰਣਜੋਧ ਸਿੰਘ

ਸਰਬਜੀਤ ਸਿੰਘ ਭੰਗੂ

ਪਟਿਆਲਾ, 5 ਫ਼ਰਵਰੀ

ਪਟਿਆਲਾ ਜ਼ਿਲ੍ਹੇ ਨੂੰ ਪੰਜਾਬ ਸਰਕਾਰ ਵਿੱਚ ਦੋ ਹੋਰ ਅਹਿਮ ਨੁਮਾਇੰਦਗੀਆਂ ਮਿਲੀਆਂ ਹਨ, ਜਿਸ ਨਾਲ ਪਟਿਆਲਾ ਜ਼ਿਲ੍ਹੇ ਵਿੱਚੋਂ ਨੁਮਾਇੰਦਗੀ ਹਾਸਲ ਕਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਅਜਿਹੀਆਂ ਤਾਜ਼ਾ ਨੁਮਾਇੰਦਗੀਆਂ ਹਾਸਲ ਕਰਨ ਵਾਲਿਆਂ ਵਿੱਚ ਸਿਆਸੀ ਪਿੜ ਦੇ ਪੁਰਾਣੇ ਘੁਲਾਟੀਏ ਹਰਚੰਦ ਸਿੰਘ ਬਰੱਸਟ ਅਤੇ ਨੌਜਵਾਨ ਆਗੂ ਰਣਜੋਧ ਸਿੰਘ ਹੜਾਣਾ ਦੇ ਨਾਮ ਸ਼ਾਮਲ ਹਨ। ਇਹ ਦੋਵੇਂ ਹੀ ਇਸ ਵੇਲੇ ਪਟਿਆਲਾ ਸ਼ਹਿਰ ਦੇ ਵਸਨੀਕ ਹਨ।

ਹਰਚੰਦ ਸਿੰਘ ਬਰੱਸਟ ਨੂੰ ‘ਪੰਜਾਬ ਮੰਡੀਕਰਨ ਬੋਰਡ ਪੰਜਾਬ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜੋ ਅਤਿ-ਮਹੱਤਵਪੂਰਨ ਚੇਅਰਮੈਨੀ ਮੰਨੀ ਜਾਂਦੀ ਹੈ। ਪਿਛਲੀ ਵਾਰ ਛੇ ਵਾਰ ਵਿਧਾਇਕ ਅਤੇ ਡੇਢ ਦਰਜਨ ਵਿਭਾਗਾਂ ਦੇ ਵਜ਼ੀਰ ਰਹਿ ਚੁੱਕੇ ਟਕਸਾਲੀ ਕਾਂਗਰਸੀ ਆਗੂ ਲਾਲ ਸਿੰਘ ਮੰਡੀ ਬੋਰਡ ਦੇ ਚੇਅਰਮੈਨ ਸਨ। ਹਰਚੰਦ ਬਰਸੱਟ ਜਿੱਥੇ ਮੁਲਾਜ਼ਮ ਲਹਿਰਾਂ ’ਚ ਸਰਗਰਮ ਰਹੇ ਹਨ, ਉੱਥੇ ਹੀ ਉਹ ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੀ ਰਹੇ ਹਨ ਪਰ ਫੇਰ ਉਹ ‘ਆਪ’ ਨਾਲ ਜੁੜ ਗਏ। ਉਹ ਸਮਾਣਾ ਹਲਕੇ ਤੋਂ ‘ਆਪ’ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਵਾਂਝੇ ਰਹਿ ਗਏ ਸਨ, ਜਿਸ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਅਹਿਮ ਚੇਅਰਮੈਨੀ ਦੇ ਕੇ ਨਿਵਾਜਿਆ ਹੈ।

ਇਸੇ ਤਰ੍ਹਾਂ ਪੀਆਰਟੀਸੀ ਦੇ ਚੇਅਰਮੈਨ ਬਣਾਏ ਗਏ ਰਣਜੋਧ ਸਿੰਘ ਹੜਾਣਾ ‘ਆਪ’ ਦੇ ਬੀਸੀ ਵਿੰਗ ਦੇ ਸੂਬਾਈ ਪ੍ਰਧਾਨ ਹਨ, ਜਿਨ੍ਹਾਂ ਨੂੰ ਇਹ ਅਹਿਮ ਚੇਅਰਮੈਨੀ ਦੇ ਕੇ ਨਿਵਾਜਿਆ ਗਿਆ ਹੈ। ਉਹ ਹਲਕਾ ਸਨੌਰ ਤੋਂ ‘ਆਪ’ ਦੀ ਟਿਕਟ ਦੇ ਦਾਅਵੇਦਾਰ ਰਹੇ ਹਨ। ਹੁਣ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰ ’ਚ ਪੰਜ ਨੁਮਾਇੰਦਗੀਆਂ ਹੋ ਗਈਆਂ ਹਨ ਕਿਉਂਕਿ ਇਸ ਤੋਂ ਪਹਿਲਾਂ ਪਟਿਆਲਾ ਦਿਹਾਤੀ ਹਲਕੇ ਦੇ ਆਪ ਵਿਧਾਇਕ ਡਾ. ਬਲਬੀਰ ਸਿੰਘ ਅਤੇ ਸਮਾਣਾ ਦੇ ਵਿਧਾਇਕ ਵਜੋਂ ਚੇਤਨ ਸਿੰਘ ਜੌੜਾਮਾਜਰਾ ਮੰਤਰੀ ਹਨ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਵਸਨੀਕ ਬਲਤੇਜ ਪੰਨੂ ਵੀ ਕੈਬਨਿਟ ਰੈਂਕ ਤਹਿਤ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਵਜੋਂ ਕਾਰਜਸ਼ੀਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All