ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਦਸੰਬਰ
ਅੱਜ ਇਥੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਜੂਨੀਅਰ ਰੈਜ਼ੀਡੈਂਟ ਡਾਕਟਰਾਂ ਨੇ ਆਪਣੀਆਂ ਮੰਗਾਂ ਲਈ ਰੋਸ ਵਜੋਂ ਓਪੀਡੀ ਦਾ ਬਾਈਕਾਟ ਰੱਖਿਆ ਅਤੇ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਸਪਤਾਲ ਦੇ ਆਊਟਸੋਰਸਿਜ਼ ਅਤੇ ਕੰਟਰੈਕਟ ਮੁਲਾਜ਼ਮਾਂ ਨੇ ਵੀ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਪ੍ਰਦਰਸ਼ਨ ਕੀਤਾ।