ਪਟਿਆਲਾ: ਮੁਲਾਜ਼ਮਾਂ ਨੇ ਤੀਜੇ ਦਿਨ ਵੀ ਕੀਤੀ ਭੁੱਖ ਹੜਤਾਲ ਤੇ ਰੈਲੀ

ਪਟਿਆਲਾ: ਮੁਲਾਜ਼ਮਾਂ ਨੇ ਤੀਜੇ ਦਿਨ ਵੀ ਕੀਤੀ ਭੁੱਖ ਹੜਤਾਲ ਤੇ ਰੈਲੀ

ਸਰਬਜੀਤ ਭੰਗੂ

ਪਟਿਆਲਾ, 5 ਮਾਰਚ

ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਾਂਝੇ ਮੁਲਾਜ਼ਮ ਮੰਚ ਦੇ ਸੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਨਾਲ ਸਬੰਧਤ ਮੁਲਾਜ਼ਮਾਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭੁੱਖ ਹੜਤਾਲ ਕੀਤੀ, ਜਿਸ ਮਗਰੋਂ ਨਿਰਮਾਣ ਭਵਨ ਅੱਗੇ ਰੈਲੀ ਕੀਤੀ ਗਈ। ਇਸ ਦੌਰਾਨ ਹੀ ਵੱਖ-ਵੱਖ ਵਿਭਾਗਾਂ ਦੇ ਪੁਨਰਗਠਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਅੱਜ ਇਨ੍ਹਾਂ ਮੁਲਾਜ਼ਮਾਂ ਨੇ ਮਹਿੰਗਾਈ ਦੇ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ।

ਅੱਜ ਦੀ ਰੈਲੀ ਨੂੰ ਜਲ ਸਰੋਤ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਖੁਸ਼ਵਿੰਦਰ ਕਪਿਲਾ, ਸੂਬਾ ਜਨਰਲ ਸਕੱਤਰ ਬਚਿੱਤਰ ਸਿੰਘ, ਚੌਥਾ ਦਰਜਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜਗਮੋਹਣ ਨੌਲੱਖਾ, ਰਾਜਿੰਦਰਾ ਹਸਪਤਾਲ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਬੰਗਾ ਤੇ ਰਾਮ ਕਿਸ਼ਨ ਸਮੇਤ ਪੈਨਸ਼ਨਰਾਂ ਦੇ ਆਗੂ ਐੱਸਐੱਸ ਵਾਲੀਆ ਤੇ ਕਈ ਹੋਰਾਂ ਨੇ ਵੀ ਸੰਬੋਧਨ ਕੀਤਾ।

ਇਸੇ ਦੌਰਾਨ ਭੁੱਖ ਹੜਤਾਲ ਤੇ ਰੋਸ ਰੈਲੀ ਮਗਰੋਂ ਮੁਲਾਜ਼ਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਡਾ ਅੰਬੇਡਕਰ ਦੇ ਬੁੱਤ ਸਾਹਮਣੇ ਇਕੱਤਰ ਹੋਏ। ਇਨ੍ਹਾਂ ਮੁਲਾਜ਼ਮਾਂ ਨੇ ਸਾਹਮਣੇ ਸਿਲੰਡਰ ਰੱਖ ਕੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੇ ਖ਼ਿਲਾਫ਼ ਵੱਖਰੇ ਤੌਰ 'ਤੇ ਪ੍ਰਦਰਸ਼ਨ ਕੀਤਾ ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All