ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਫਰਵਰੀ
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਵਿਕਾਸ ਕੰਮ 31 ਮਾਰਚ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਮੈਡੀਕਲ ਕਾਲਜ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।