ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ: ਰਾਜਪਾਲ ਵੱਲੋਂ ਡਾਰਕ ਰੂਮ ਲੈਬ ਦਾ ਉਦਘਾਟਨ

ਦਿਵਿਆਂਗ ਬੱਚਿਆਂ ਦੀ ਜ਼ਿੰਦਗੀ ਨੂੰ ਆਮ ਲੋਕਾਂ ਵਰਗੀ ਬਣਾਉਣ ’ਚ ਭੂਮਿਕਾ ਨਿਭਾਏਗੀ ਲੈਬ: ਕਟਾਰੀਆ
ਪਟਿਆਲਾ ਵਿੱਚ ਲੈਬ ਦਾ ਉਦਘਾਟਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ। -ਫੋਟੋ: ਰਾਜੇਸ਼ ਸੱਚਰ
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਵਾਣੀ ਸਕੂਲ ਫ਼ਾਰ ਹੀਅਰਿੰਗ ਇੰਪੇਅਰਡ ਤੋਂ ਕਾਫ਼ੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਜ ਇੱਥੇ ਆਪਣੇ ਵੱਲੋਂ ਦਿੱਤੇ 20 ਲੱਖ ਰੁਪਏ ਦੇ ਵਿਸ਼ੇਸ਼ ਫ਼ੰਡਾਂ ਨਾਲ ਬਾਲ ਭਲਾਈ ਪਰਿਸ਼ਦ, ਪੰਜਾਬ ਵੱਲੋਂ ਸਪੈਸ਼ਲ ਤੇ ਬੌਧਿਕ ਅਪੰਗਤਾ ਤੋਂ ਪ੍ਰਭਾਵਿਤ ਬੱਚਿਆਂ ਲਈ ਤਿਆਰ ਕਰਵਾਏ ਗਈ ਡਾਰਕ ਰੂਮ ਲੈਬ ਦਾ ਉਦਘਾਟਨ ਕੀਤਾ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾ ਕੇ ਹੀ ਪੂਰੇ ਸਮਾਜ ਤੇ ਦੇਸ਼ ਦੀ ਜ਼ਿੰਦਗੀ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬਣਾਈ ਗਈ ਡਾਰਕ ਰੂਮ ਲੈਬ ਬੌਧਿਕ ਅਪੰਗਤਾ ਦੇ ਸ਼ਿਕਾਰ ਬੱਚਿਆਂ ਦੀ ਜ਼ਿੰਦਗੀ ਨੂੰ ਆਮ ਸਾਧਾਰਨ ਲੋਕਾਂ ਵਰਗੀ ਬਣਾਉਣ ਅਤੇ ਇਨ੍ਹਾਂ ਦੇ ਉਗਰ ਸੁਭਾਅ ਨੂੰ ਸ਼ਾਂਤ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਰਾਜਪਾਲ ਕਟਾਰੀਆ ਨੇ ਆਮ ਲੋਕਾਂ ਤੇ ਸਮਾਜ ਸੇਵੀਆਂ ਨੂੰ 1962 ਤੋਂ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਪੰਜਾਬ ਬਾਲ ਭਲਾਈ ਕੌਂਸਲ ਦੇ ਨਾਲ ਜੁੜਨ ਦਾ ਸੱਦਾ ਦਿੰਦਿਆਂ ਬਾਲ ਭਲਾਈ ਕੌਂਸਲ ਦੀਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਨੇ ਅਜਿਹੇ ਬੱਚਿਆਂ ਦੀ ਛੁਪੀ ਪ੍ਰਤਿਭਾ ਨੂੰ ਜੇਕਰ ਪਛਾਣ ਕੇ ਅੱਗੇ ਲਿਆਂਦਾ ਜਾਵੇ ਤਾਂ ਇਹ ਸਮਾਜ ਲਈ ਬਹੁਤ ਲਾਹੇਬੰਦ ਸਾਬਤ ਹੋ ਸਕਦੇ ਹਨ। ਇਸ ਲਈ ਅਜਿਹੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੇ ਪਟਿਆਲਾ ਦੇ ਵਾਣੀ ਸਕੂਲ ਨੂੰ ਦਿਸ਼ਾ ਦੇਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਇਸ ਸਕੂਲ ਦੇ ਅਧਿਆਪਕਾਂ ਵੀ ਪ੍ਰਸ਼ੰਸਾ ਦੇ ਪਾਤਰ ਹਨ। ਸ੍ਰੀ ਕਟਾਰੀਆ ਨੇ ਪੰਜਾਬ ’ਚ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਰਸਮੀ ਸਵਾਗਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਉਪਰਾਲੇ ਕਰ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਜਿਹੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਲਿਆ ਰਹੀ ਹੈ ਅਤੇ ਪਟਿਆਲਾ ਦਾ ਵਾਣੀ ਸਕੂਲ ਇਸੇ ਤਰਜ਼ ’ਤੇ ਕੰਮ ਰਿਹਾ ਹੈ। ਉਨ੍ਹਾਂ ਵਾਣੀ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਪੰਜਾਬ ਬਾਲ ਭਲਾਈ ਕੌਂਸਲ ਦੇ ਸਕੱਤਰ ਡਾ. ਪ੍ਰੀਤਮ ਸੰਧੂ ਨੇ ਵਾਣੀ ਸਕੂਲ ਸਮੇਤ ਹੋਰ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ।

Advertisement

Advertisement
Show comments