ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਦਸੰਬਰ
ਕਰੋਨਾ ਦੇ ਕਹਿਰ ਦੌਰਾਨ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਵਿਖੇ ਭਰਤੀ ਕੀਤੇ ਗਏ ਸਿਹਤ ਮੁਲਾਜ਼ਮਾ ਨੂੰ ਬਾਅਦ ਵਿਚ ਹਟਾ ਦਿੱਤਾ ਗਿਆ ਸੀ, ਜਿਸ ਦੇ ਰੋਸ ਵਜੋਂ ਇਨ੍ਹਾਂ ਸਿਹਤ ਮੁਲਾਜ਼ਮਾਂ ਨੇ ਅੱਜ ਇਥੇ ਰਾਜਿੰਦਰਾ ਹਸਪਤਾਲ ਵਿਖੇ ਪ੍ਰਦਰਸ਼ਨ ਕੀਤਾ ਤੇ ਹਸਪਤਾਲ ਦੇ ਸਾਹਮਣੇ ਲੰਘਦੇ ਨੈਸ਼ਨਲ ਹਾਈਵੇ ’ਤੇ ਧਰਨਾ ਮਾਰ ਕੇ ਆਵਾਜਾਈ ਵੀ ਠੱਪ ਕੀਤੀ ਇਹ ਮੁਲਾਜ਼ਮ ਆਪਣੀਆਂ ਸੇਵਾਵਾਂ ਦੀ ਬਹਾਲੀ ’ਤੇ ਜ਼ੋਰ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇੱਥੇ ਆਏ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਵੀ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਜਲਦੀ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ।ਇਸ ਦੇ ਬਾਵਜੂਦ ਕੋਈ ਵੀ ਕਾਰਵਾਈ ਨਾ ਹੋਣ ਤੋਂ ਖਫ਼ਾ ਹੋ ਕੇ ਹੀ ਉਨ੍ਹਾਂ ਨੇ ਅੱਜ ਦਾ ਇਹ ਧਰਨਾ ਦਿੱਤਾ ਹੈ