ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਅਪਰੈਲ
ਅੱਜ ਇੱਥੇ ਕਾਲੀ ਮਾਤਾ ਮੰਦਰ ਦੇ ਬਾਹਰ ਸਿੱਖ ਜਥੇਬੰਦੀਆਂ ਤੇ ਹਿੰਦੂ ਸੰਗਠਨਾਂ ਦੇ ਕਾਰਕੁਨਾਂ ਦਰਮਿਆਨ ਹੋਈ ਝੜੱਪ ਦੌਰਾਨ ਗੋਲੀ ਲੱਗਣ ਕਾਰਨ ਸਿੱਖ ਨੌਜਵਾਨ ਆਗੂ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਪਿੰਡ ਅਜਨਾਲੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ। ਇਸ ਦੌਰਾਨ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਆਗੂ ਆਸ਼ੂਤੋਸ਼ ਗੌਤਮ ਤੇਜ਼ਧਾਰ ਹਥਿਆਰ ਲੱਗਣ ਕਾਰਨ ਜ਼ਖ਼ਮੀ ਹੋ ਗਏ।