ਪਟਿਆਲਾ: ਵਿਭਾਗਾਂ ਦੇ ਪੁਨਰਗਠਨ ਖ਼ਿਲਾਫ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਭੁੱਖ ਹੜਤਾਲ

ਪਟਿਆਲਾ: ਵਿਭਾਗਾਂ ਦੇ ਪੁਨਰਗਠਨ ਖ਼ਿਲਾਫ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਭੁੱਖ ਹੜਤਾਲ

ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਮਾਰਚ

ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਰਮਾਣ ਭਵਨ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਤੀਜਾ ਤੇ ਚੌਥਾ ਦਰਜਾ ਸਮੇਤ ਟੈਕਨੀਕਲ ਮੁਲਾਜ਼ਮਾਂ ਨੇ ਸਮੂਹਿਕ ਭੁੱਖ ਹੜਤਾਲ ਸ਼ੁਰੂ ਕੀਤੀ। ਇਸ ਦੌਰਾਨ ਜਥੇਬੰਦੀ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਸਮੇਤ 51 ਮੈਂਬਰੀ ਜਥਾ ਭੁੱਖ ਹੜਾਲ਼ ’ਤੇ ਬੈਠਿਆ। ਇਸ ਦੌਰਾਨ ਜਿਥੇ ਹੋਰਨਾ ਮੰਗਾਂ ਦੀ ਪੂਰਤੀ ’ਤੇ ਜ਼ੋਰ ਦਿੱਤਾ ਗਿਆ, ਉਥੇ ਹੀ ਸਰਕਾਰ ਵੱਲੋਂ ਵਿਭਾਗਾਂ ਦਾ ਪੁਨਰਗਠਨ ਕਰਕੇ ਮੁਲਾਜ਼ਮਾਂ ਦੀ ਛਾਂਟੀ ਦੀ ਸ਼ੁਰੂ ਕੀਤੀ ਗਈ ਮੁਹਿੰਮ ਦਾ ਵੀ ਗੰਭੀਰ ਨੋਟਿਸ ਲਿਆ ਗਿਆ। ਸ੍ਰੀ ਲੁਬਾਣਾ ਨੇ ਕਿਹਾ ਕਿ ਹਾਲ ਹੀ ’ਚ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦਾ ਪੁਨਰਗਠਨ ਕਰਨ ਲਈ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਤਹਿਤ ਅਧਿਕਾਰੀਆਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਅੱਜ ਭੁੱਖ ਹੜਤਾਲ਼ ਵਾਲ਼ੇ ਜਥੇ ’ਚ ਸ਼ਾਮਲ ਰਹੇ ਆਗੂਆਂ ਵਿਚ ਦਰਸ਼ਨ ਸਿੰਘ ਲੁਬਾਣਾ, ਸਵਰਨ ਸਿੰਘ ਬੰਗਾ, ਰਾਮ ਕਿਸ਼ਨ, ਜਗਮੋਹਨ ਸਿੰਘ ਨੋਲੱਖਾ, ਸੂਰਜਪਾਲ ਯਾਦਵ ਸ਼ਾਮਲ ਰਹੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All