ਪਟਿਆਲਾ: ਕਿਸਾਨ ਮੋਰਚੇ ’ਚ ਠਾਠਾਂ ਮਾਰ ਰਿਹੈ ਇਕੱਠ, ਪੱਕਾ ਮੋਰਚਾ ਪੰਜਵੇਂ ਦਿਨ ਵਿੱਚ ਦਾਖਲ

ਪਟਿਆਲਾ: ਕਿਸਾਨ ਮੋਰਚੇ ’ਚ ਠਾਠਾਂ ਮਾਰ ਰਿਹੈ ਇਕੱਠ, ਪੱਕਾ ਮੋਰਚਾ ਪੰਜਵੇਂ ਦਿਨ ਵਿੱਚ ਦਾਖਲ

ਸਰਬਜੀਤ ਸਿੰਘ ਭੰਗੂ

ਪਟਿਆਲਾ, 19 ਸਤੰਬਰ

ਕਿਸਾਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਦੀ ਪੂਰਤੀ ਲਈ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠਾਂ ਪਟਿਆਲਾ ਸ਼ਹਿਰ ਦੇ ਪੁੱਡਾ ਗਰਾਊਂਡ ਵਿੱਚ ਲਾਇਆ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਰਿਹਾ। ਅੱਜ ਵੱਖ-ਵੱਖ ਚਾਰ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਪੁੱਜ ਚੁੱਕੇ ਹਨ, ਜਿਨ੍ਹਾਂ ਵਿੱਚ ਔਰਤਾਂ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹਨ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਨੇ ਦੱਸਿਆ ਕਿ ਅੱਜ ਦੇ ਇਸ ਧਰਨੇ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਸੰਬੋਧਨ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All