‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਟਿਆਲਾ ਮੋਹਰੀ
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ ਪੰਜਾਬ ਅਨੁਸਾਰ ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸ ਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ...
Advertisement
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ ਪੰਜਾਬ ਅਨੁਸਾਰ ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸ ਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਨ੍ਹਾਂ ’ਤੇ 782.79 ਕਰੋੜ ਦਾ ਖ਼ਰਚ ਹੋਇਆ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ’ਚ ਸਭ ਤੋਂ ਵੱਧ, 52,672 ਮਰੀਜ਼ਾਂ ਦੇ ਇਲਾਜ ਉੱਪਰ 79.15 ਕਰੋੜ ਖ਼ਰਚੇ ਗਏ ਹਨ। ਬਠਿੰਡਾ ’ਚ 30,813 ਮਰੀਜ਼ਾਂ ਉੱਤੇ 76.81 ਕਰੋੜ ਰੁਪਿਆ ਖ਼ਰਚਿਆ ਗਿਆ ਹੈ, ਜਦਕਿ ਲੁਧਿਆਣਾ ਵਿੱਚ 44,227 ਮਰੀਜ਼ਾਂ ਉੱਤੇ 60.54 ਕਰੋੜ ਦਾ ਖ਼ਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ 27,682 ਮਰੀਜ਼, ਅੰਮ੍ਰਿਤਸਰ ’ਚ 20,503 ਅਤੇ ਐੱਸ ਏ ਐੱਸ ਨਗਰ ’ਚ 20,085 ਮਰੀਜ਼ਾਂ ਨੇ ਲਾਭ ਲਿਆ ਹੈ।
Advertisement
Advertisement
×
