DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Patiala: ਵਿਧਾਇਕ ਨੇ ਸਫ਼ਾਈ ਕਾਮਿਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਮੰਗਾਂ ਦੀ ਪੂਰਤੀ ਸੂਬਾਈ ਹੜਤਾਲ ’ਤੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਹੱੱਕ ’ਚ ਹਾਅ ਦਾ ਨਾਅਰਾ ਮਾਰਦਿਆਂ ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੇ ਉਨ੍ਹਾਂ ਨੂੰ ਸਮਾਜ ਦੀ ਰੀੜ੍ਹ ਦੀ ਹੱਡੀ ਦੱਸਿਆ ਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਵੀ ਬਦਲ...

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ। ਉਨ੍ਹਾਂ ਦੇ ਨਾਲ ਦਿਖਾਈ ਦੇ ਰਹੇ ਹਨ ਮੇਅਰ ਕੰਦਨ ਗੋਗੀਆ ਤੇ ਹੋਰ। -ਫੋਟੋ: ਭੰਗੂ
Advertisement

ਮੰਗਾਂ ਦੀ ਪੂਰਤੀ ਸੂਬਾਈ ਹੜਤਾਲ ’ਤੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੇ ਹੱੱਕ ’ਚ ਹਾਅ ਦਾ ਨਾਅਰਾ ਮਾਰਦਿਆਂ ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੇ ਉਨ੍ਹਾਂ ਨੂੰ ਸਮਾਜ ਦੀ ਰੀੜ੍ਹ ਦੀ ਹੱਡੀ ਦੱਸਿਆ ਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਵੀ ਬਦਲ ਨਾ ਹੋਣ ਦੀ ਗੱਲ ਵੀ ਆਖੀ। ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਯਤਨ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਸਫ਼ਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਮੇਅਰ ਕੰਦਨ ਗੋਗੀਆ ਅਤੇ ਹੋਰਾਂ ਦੀ ਮੌਜੂਦਗੀ ’ਚ ਇੱਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੀਆਂ ਬਕਾਇਆ ਮੰਗਾਂ ਸਬੰਧੀ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ, ਤਾਂ ਜੋ ਸਾਰੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾ ਸਕੇ। ਸਰਕਾਰ ਹਰ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਸਫ਼ਾਈ ਕਰਮਚਾਰੀ ਯੂਨੀਅਨਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ-ਭਲਾਈ ਵਿਕਾਸ ਦੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਹਿਯੋਗ ਕਰਨ। ਵਿਧਾਇਕ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕਈ ਇਤਿਹਾਸਕ ਫ਼ੈਸਲੇ ਲਏ ਹਨ। ਰਾਜਿੰਦਰਾ ਹਸਪਤਾਲ ਵਿੱਚ ਨਵੇਂ ਆਈ ਸੀ ਯੂ ਅਤੇ ਨਵਜਾਤਾਂ ਲਈ ਵਿਸ਼ੇਸ਼ ਵਾਰਡਾਂ ਦਾ ਪ੍ਰਬੰਧ ਕੀਤਾ ਗਿਆ ਹੈ, 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਗਈ ਹੈ, ਘਰ-ਘਰ ਰਾਸ਼ਨ ਪਹੁੰਚਾਇਆ ਗਿਆ ਹੈ ਆਦਿ।

Advertisement
Advertisement
×