ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਅਕਤੂਬਰ
ਕਤਲ ਦੇ ਮਾਮਲੇ ’ਚ ਇਕ ਸਾਲ ਦੀ ਕੈਦ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਲਿਆਂਦਾ ਗਿਆ। ਸੂਤਰਾਂ ਅਨੁਸਾਰ ਸਿੱਧੂ ਨੂੰ ਸੂਗਰ ਅਤੇ ਬੀਪੀ ਦੀ ਤਕਲੀਫ਼ ਹੋਣ ਕਾਰਨ ਪਹਿਲਾਂ ਜੇਲ੍ਹ ਵਿਚਲੇ ਹਸਪਤਾਲ ਦੇ ਹੀ ਡਾਕਟਰ ਵੱਲੋਂ ਚੈੱਕਅਪ ਕੀਤਾ ਗਿਆ ਪਰ ਡਾਕਟਰ ਨੇ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ, ਜਿਸ ਮਗਰੋਂ ਸੁਰੱਖਿਆ ਮੁਲਾਜ਼ਮਾਂ ਦੀ ਨਿਗਰਾਨੀ ਹੇਠਾਂ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ।