DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

patiala news: ਕੈਂਸਰ ਤੋਂ ਬਚਾਅ ਲਈ ਸਮੇਂ ਸਿਰ ਜਾਂਚ ’ਤੇ ਜ਼ੋਰ

ਪਟਿਆਲਾ ਵਿੱਚ ਚਾਰ ਰੋਜ਼ਾ ਕੌਮੀ ਕਾਨਫਰੰਸ ‘ਨੈੱਟਕਾਨ’ ਸਮਾਪਤ

  • fb
  • twitter
  • whatsapp
  • whatsapp
featured-img featured-img
ਏਮਜ਼ ਦੇ ਪਲਮੰਨਰੀ ਮੈਡੀਸਨ ਵਿਭਾਗ ਦੇ ਮੁਖੀ ਡਾ. ਅਨੰਤ ਮੋਹਨ ਸੰਬੋਧਨ ਕਰਦੇ ਹੋਏ।
Advertisement

ਟੀ ਬੀ ਅਤੇ ਛਾਤੀ ਦੀਆਂ ਬਿਮਾਰੀਆਂ ਸਬੰਧੀ 81ਵੀਂ ਕੌਮੀ ਕਾਨਫਰੰਸ (ਨੈੱਟਕਾਨ 2026) ਅੱਜ ਪਟਿਆਲਾ ਵਿੱਚ ਸਮਾਪਤ ਹੋ ਗਈ। ਕਾਨਫਰੰਸ ਦੇ ਸਮਾਪਤੀ ਦੇ ਮੌਕੇ ਦੇਸ਼ ਭਰ ਤੋਂ ਪਹੁੰਚੇ ਫੇਫੜਿਆਂ ਅਤੇ ਸਾਹ ਦੀਆਂ ਬਿਮਾਰੀਆਂ ਦੇ ਮਾਹਿਰਾਂ, ਡਾਕਟਰਾਂ, ਖੋਜਕਰਤਾਵਾਂ ਅਤੇ ਸਿਹਤ ਮਾਹਿਰਾਂ ਨੇ ਸਾਹ ਦੀਆਂ ਬਿਮਾਰੀਆਂ, ਖਾਸ ਕਰਕੇ ਫੇਫੜਿਆਂ ਦੇ ਕੈਂਸਰ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਤੁਰੰਤ ਇਲਾਜ ‘ਤੇ ਵਧੇਰੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਹ ਚਾਰ ਰੋਜ਼ਾ ‘ਨੈੱਟਕਾਨ-2026’ ਕਾਨਫਰੰਸ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪਲਮੰਨਰੀ ਮੈਡੀਸਨ ਵਿਭਾਗ ਵੱਲੋਂ ਪੰਜਾਬ ਸਟੇਟ ਟੀਬੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਅਤੇ ਟੀ ਬੀ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿੱਚ ਦੇਸ਼ ਭਰ ਤੋਂ 500 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਕਾਨਫਰੰਸ ਦੇ ਅੱਜ ਆਖ਼ਰੀ ਦਿਨ ਸੰਬੋਧਨ ਕਰਦਿਆਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਪਲਮੋਨਰੀ ਮੈਡੀਸਨ ਵਿਭਾਗ ਦੇ ਮੁਖੀ ਡਾ. ਅਨੰਤ ਮੋਹਨ ਨੇ ਕਿਹਾ ਕਿ ਭਾਰਤ ਵਿੱਚ ਫੇਫੜਿਆਂ ਦੇ ਕੈਂਸਰ ਦਾ ਵਧ ਰਿਹਾ ਬੋਝ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਤੁਰੰਤ ਇਲਾਜ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਫੇਫੜਿਆਂ ਦਾ ਕੈਂਸਰ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਨਾਲ-ਨਾਲ ਸਿਗਰਟਨੋਸ਼ੀ ਨਾ ਕਰਨ ਵਾਲਿਆਂ ਵਿੱਚ ਵੀ ਪਾਇਆ ਜਾ ਰਿਹਾ ਹੈ। ਸਿਗਰਟਨੋਸ਼ੀ ਅਤੇ ਵਧਦੀ ਉਮਰ ਇਸ ਦੇ ਮੁੱਖ ਜੋਖ਼ਮ ਕਾਰਨਾਂ ਵਿੱਚ ਸ਼ਾਮਲ ਹਨ। ਦੇਰ ਨਾਲ ਪਛਾਣ ਹੋਣ ਕਾਰਨ ਕੈਂਸਰ ਅਕਸਰ ਅਗਲੇ ਪੜਾਅ ‘ਤੇ ਪਹੁੰਚ ਜਾਂਦਾ ਹੈ, ਜਿਸ ਨਾਲ ਇਲਾਜ ਹੋਰ ਪੇਚੀਦਾ ਹੋ ਜਾਂਦਾ ਹੈ। ਇਸ ਬਿਮਾਰੀ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਵਿੱਤੀ ਬੋਝ ਵੀ ਪੈਂਦਾ ਹੈ।

Advertisement
Advertisement
×