DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Patiala news: ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ

ਨੌਵੇਂ ਪਾਤਸ਼ਾਹ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਉਦਘਾਟਨ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨੀ ਦਾ ਉਦਘਾਟਨ ਮੌਕੇ ਵਿਸ਼ੇਸ਼ ਕਾਰਜ ਅਧਿਕਾਰੀ ਮੁਲਕਿਲਾਨ ਆਰ ਅਤੇ ਹੋਰ।
Advertisement
ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ), ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਹਾਦੁਰਗੜ੍ਹ, ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ।

ਪ੍ਰਦਰਸ਼ਨੀ ਦਾ ਉਦਘਾਟਨ ਮੁਲਕਿਲਾਨ ਆਰ ਵਿਸ਼ੇਸ਼ ਕਾਰਜ ਅਧਿਕਾਰੀ (ਸ਼ਹਿਰੀ ਮਾਮਲੇ) ਵੱਲੋਂ ਕੀਤਾ ਗਿਆ। ਇਹ ਪ੍ਰਦਰਸ਼ਨੀ 3 ਅਕਤੂਬਰ ਤੋਂ 9 ਅਕਤੂਬਰ, 2026 ਤੱਕ ਆਮ ਲੋਕਾਂ ਅਤੇ ਸੰਗਤ ਲਈ ਖੁੱਲ੍ਹੀ ਰਹੇਗੀ। ਇਸ ਮੌਕੇ ਗੁਰੂ ਤੇਗ ਬਹਾਦਰ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਵਿਸ਼ੇ ’ਤੇ ਸੈਮੀਨਾਰ ਵੀ ਕਰਵਾਇਆ ਗਿਆ। ਪੰਜਾਬ ਅਤੇ ਹਰਿਆਣਾ ਦੇ ਉੱਘੇ ਵਿਦਵਾਨਾਂ ਜਿਨ੍ਹਾਂ ਵਿੱਚ ਡਾ. ਦਿਲਾਵਰ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ, ਡਾ. ਪਰਮਵੀਰ ਸਿੰਘ, ਪਟਿਆਲਾ, ਡਾ. ਸਤਿੰਦਰ ਸਿੰਘ ਸ੍ਰੀ ਮੰਜੀ ਸਾਹਿਬ ਕੋਟਾ, ਲੁਧਿਆਣਾ, ਡਾ. ਹਰਦੇਵ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਡਾ. ਗੁਰਸਿਮਰਨ ਕੌਰ ਅੰਬਾਲਾ ਨੇ ਸੈਮੀਨਾਰ ਵਿੱਚ ਸ਼ਿਰਕਤ ਕਰ ਕੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ, ਦਰਸ਼ਨ, ਸ਼ਹਾਦਤ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਦੀ ਅਜੋਕੇ ਸਮੇਂ ਵਿੱਚ ਪ੍ਰਸੰਗਿਕਤਾ ’ਤੇ ਚਾਨਣਾ ਪਾਉਂਦਿਆਂ ਵਿਸ਼ੇਸ਼ ਤੌਰ ’ਤੇ ਮਨੁੱਖੀ ਸਨਮਾਨ, ਧਾਰਮਿਕ ਆਜ਼ਾਦੀ, ਸਹਿਣਸ਼ੀਲਤਾ, ਦਇਆ ਅਤੇ ਅਨਿਆਂ ਦੇ ਵਿਰੁੱਧ ਖੜ੍ਹੇ ਹੋਣ ਦੇ ਉਨ੍ਹਾਂ ਦੇ ਸੰਦੇਸ਼ ਨੂੰ ਉਜਾਗਰ ਕੀਤਾ।ਸਮਾਗਮ ਦੌਰਾਨ ਗਿਆਨੀ ਨਵਰੰਗ ਸਿੰਘ ਝੱਲੀ ਅਤੇ ਸਮੂਹ, ਮਲੇਰਕੋਟਲਾ ਵੱਲੋਂ ਢਾਡੀ ਗਾਇਨ ਦੀ ਪੇਸ਼ਕਾਰੀ ਵੀ ਕੀਤੀ ਗਈ। ਸਮਾਗਮ ਵਿੱਚ ਸੰਗਤ, ਆਮ ਲੋਕਾਂ, ਸੱਭਿਆਚਾਰਕ ਅਤੇ ਧਾਰਮਿਕ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਸੰਤ ਈਸ਼ਰ ਸਿੰਘ ਗੁਰਮਤਿ ਅਕੈਡਮੀ, ਚਪੜ; ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ, ਕੌਲੀ ਪਟਿਆਲਾ ਦੇ ਵਿਦਿਆਰਥੀ ਸ਼ਾਮਲ ਰਹੇ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਲ ਸਿੰਘ ਲਾਛੜੂ ਸਣੇ ਹੋਰ ਪਤਵੰਤੇ ਵੀ ਹਾਜ਼ਰ ਰਹੇ।

Advertisement

Advertisement

Advertisement
×