DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Patiala news: ਭ੍ਰਿਸ਼ਟਾਚਾਰ ਮਾਮਲੇ ’ਤੇ ਸਰਕਾਰ ਨੂੰ ਘੇਰਿਆ

ਤੱਥ ਤੇ ਰਿਪੋਰਟ ਜਨਤਕ ਕੀਤੀ ਜਾਵੇ: ਬੀਬੀ ਰੰਧਾਵਾ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫ਼ਰੰਸ ਦੌਰਾਨ ਗੁਰਸ਼ਰਨ ਕੌਰ ਰੰਧਾਵਾ ਤੇ ਹੋਰ। ਫ਼ੋਟੋ ਅਕੀਦਾ
Advertisement
ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਦੱਸੇ ਜਾ ਰਹੇ 5 ਕਰੋੜ ਦੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਕੋਆਰਡੀਨੇਟਰ ਯਾਮਿਨੀ ਵਰਮਾ ਤੋਂ ਇਲਾਵਾ ਜਨਰਲ ਸਕੱਤਰ ਮਨਦੀਪ ਚੌਹਾਨ ਤੇ ਜਨਰਲ ਸਕੱਤਰ ਲਤਾ ਵਰਮਾ ਵੀ ਮੌਜੂਦ ਸਨ।

ਗੁਰਸ਼ਰਨ ਰੰਧਾਵਾ ਨੇ ਕਿਹਾ ਕਿ ਜਦੋਂ ਕਿਸੇ ਮਾਮਲੇ ਵਿੱਚ ਕਰੋੜਾਂ ਰੁਪਏ ਨਾਲ ਸਬੰਧਤ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ ਤਾਂ ਇਸ ਸਬੰਧੀ ਸਾਰੇ ਤੱਥ ਲੋਕਾਂ ਦੇ ਸਾਹਮਣੇ ਸਪਸ਼ਟ ਤੌਰ ’ਤੇ ਰੱਖੇ ਜਾਣੇ ਚਾਹੀਦੇ ਹਨ। ਕਾਂਗਰਸ ਆਗੂਆਂ ਨੇ ਸਵਾਲ ਉਠਾਇਆ ਕਿ ਜੇ ਕਿਸੇ ਮਹਿਲਾ ਨਾਲ ਜਬਰ-ਜਨਾਹ ਵਰਗੀ ਗੰਭੀਰ ਘਟਨਾ ਵਾਪਰੀ ਹੈ, ਤਾਂ ਇੱਕ ਮਹਿਲਾ ਹੋਣ ਦੇ ਨਾਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਪੀੜਤ ਮਹਿਲਾ ਦੇ ਹੱਕ ਵਿੱਚ ਖੜ੍ਹਨਾ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਉਠਾਉਣੀ ਚਾਹੀਦੀ ਸੀ। ਜੇਕਰ ਮਾਮਲੇ ਵਿੱਚ ਪੈਸੇ ਦੇ ਲੈਣ-ਦੇਣ, ਅਹੁਦੇ ਜਾਂ ਪ੍ਰਭਾਵ ਦੀ ਵਰਤੋਂ ਕਰਕੇ ਕਾਨੂੰਨੀ ਕਾਰਵਾਈ ਨੂੰ ਪ੍ਰਭਾਵਿਤ ਕਰਨ ਜਾਂ ਮਾਮਲੇ ਨੂੰ ਖ਼ਤਮ ਕਰਨ ਦੀ ਕੋਈ ਕੋਸ਼ਿਸ਼ ਹੋਈ ਹੈ ਤਾਂ ਇਸ ਦੀ ਵੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

Advertisement

Advertisement
Advertisement
×